ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Publish Date: Sat, 14 Sep 2024 09:14 PM (IST)
Updated Date: Sun, 15 Sep 2024 04:09 AM (IST)
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : 2014 ਬੈਚ ਦੇ ਆਈਏਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਅਤੇ ਬੇਟੀ ਵੀ ਸ਼ਾਮਿਲ ਸਨ। ਜਤਿੰਦਰ ਜੋਰਵਾਲ ਇਸ ਤੋਂ ਪਹਿਲਾਂ ਥਤੌਰ ਡਿਪਟੀ ਕਮਿਸ਼ਨਰ ਸੰਗਰੂਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ। ਜਤਿੰਦਰ ਜੋਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਆਵਾਜਾਈ, ਵਾਤਾਵਰਣ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਆਦਿ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ। ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਪੂਨਮ ਸਿੰਘ, ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ ਸਮੇਤ ਵੱਖ ਵੱਖ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਕਾਰਜਾਂ ਬਾਰੇ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਸਮੂਹ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।