
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਲਾਂਪੁਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਆਈਟੀਬੀਪੀ ਬੱਦੋਵਾਲ ਨੇੜੇ ਸਵੇਰੇ ਦੋ ਆਵਾਰਾ ਢੱਠਿਆਂ ਦੀ ਲੜਾਈ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ, ਜਿਹੜਾ ਕਿ ਰੋਜ਼ਾਨਾ ਵਾਂਗ ਆਪਣੇ ਕੰਮ ’ਤੇ ਜਾ ਰਿਹਾ ਸੀ।

ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਮੁੱਲਾਂਪੁਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਆਈਟੀਬੀਪੀ ਬੱਦੋਵਾਲ ਨੇੜੇ ਸਵੇਰੇ ਦੋ ਆਵਾਰਾ ਢੱਠਿਆਂ ਦੀ ਲੜਾਈ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ, ਜਿਹੜਾ ਕਿ ਰੋਜ਼ਾਨਾ ਵਾਂਗ ਆਪਣੇ ਕੰਮ ’ਤੇ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਸਤਵੰਤ ਸਿੰਘ ਪੁੱਤਰ ਗੁਰਮੇਲ ਸਿੰਘ ਨਿਵਾਸੀ ਪਿੰਡ ਮੁੱਲਾਂਪੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਾਖਾ ਦੇ ਮੁਖੀ ਤੁਰੰਤ ਘਟਨਾ ਸਥਾਨ ’ਤੇ ਪੁੱਜੇ ਅਤੇ ਜਾਣਕਾਰੀ ਲੈਣ ਉਪਰੰਤ ਲਾਸ਼ ਕਬਜ਼ੇ ਵਿੱਚ ਲੈ ਲਈ। ਮੌਕੇ ’ਤੇ ਹਾਜ਼ਰ ਰਾਹਗੀਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਜਾਨ ਬਚਾਉਣ ਲਈ ਇੱਕ ਕਾਰ ਸਵਾਰ ਨੌਜਵਾਨ ਨੇ ਕੋਸ਼ਿਸ਼ ਕੀਤੀ ਪਰ ਇਹਨਾਂ ਢੱਠਿਆਂ ਨੇ ਆਪਣੀ ਲੜਾਈ ਛੱਡਕੇ ਉਸ ਉੱਪਰ ਹਮਲਾ ਕਰ ਦਿੱਤਾ, ਜਿਹੜਾ ਕਿ ਭੱਜਕੇ ਮੁੜ ਆਪਣੀ ਗੱਡੀ ਵਿੱਚ ਜਾ ਬੈਠਾ, ਪਰ ਇਹਨਾਂ ਭੂਤਰੇ ਢੱਠਿਆਂ ਨੇ ਗੱਡੀ ਨੂੰ ਟੱਕਰ ਮਾਰਨੀ ਸ਼ੁਰੂ ਕਰ ਦਿੱਤੀ ਤਾਂ ਨੌਜਵਾਨ ਨੇ ਗੱਡੀ ਭਜਾ ਕੇ ਆਪਣੀ ਜਾਨ ਬਚਾਈ।