- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਮਹਲਾ ਗੁਰੂ ਗੋਬਿੰਦ ਸਿੰਘ ਨਗਰ ਮਾਇਆਪੁਰੀ ਚੌਂਕ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਦੀ ਕਰੀਬ 13 ਸਾਲ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ। ਨਬਾਲਿਗਾ ਦੀ ਗੁਮਸ਼ੁਦਗੀ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਟਿੱਬਾ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਐਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸਥਾਨਕ ਮਹਲਾ ਗੁਰੂ ਗੋਬਿੰਦ ਸਿੰਘ ਨਗਰ ਮਾਇਆਪੁਰੀ ਚੌਂਕ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਦੀ ਕਰੀਬ 13 ਸਾਲ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ। ਨਬਾਲਿਗਾ ਦੀ ਗੁਮਸ਼ੁਦਗੀ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਟਿੱਬਾ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ 13 ਸਾਲ ਦੀ ਨਾਬਾਲਗ ਲੜਕੀ ਤਿੰਨ ਦਿਨ ਪਹਿਲਾਂ ਰਾਤ ਨੂੰ ਬਿਨਾ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਹੁਣ ਤੱਕ ਵਾਪਸ ਨਹੀਂ ਆਈ। ਸ਼ਿਕਾਇਤ ਕਰਤਾ ਮੁਤਾਬਕ ਘਰੋਂ ਜਾਣ ਵੇਲੇ ਲੜਕੀ ਘਰ ਵਿੱਚ ਪਈ ਸੱਤ ਹਜਾਰ ਰੁਪਏ ਨਗਦੀ ਨੱਕ ਦਾ ਕੋਕਾ ਇਕ ਜੋੜੀ ਵਾਲੀਆਂ ਅਤੇ ਮੋਬਾਇਲ ਫੋਨ ਆਪਣੇ ਨਾਲ ਲੈ ਗਈ ਹੈ। ਉਹਨਾਂ ਆਪਣੇ ਪੱਧਰ ਤੇ ਲੜਕੀ ਦੀ ਕਾਫੀ ਭਾਲ ਕੀਤੀ ਪਰ ਜਦ ਕੋਈ ਸੁਰਾਗ ਹੱਥ ਨਾ ਲੱਗਾ ਤਾਂ ਇਹ ਮਾਮਲਾ ਥਾਣਾ ਟਿੱਬਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਉਹਨੇ ਖਦਸ਼ਾ ਜਾਹਰ ਕੀਤਾ ਕਿ ਕਿਸੇ ਨੇ ਨਿੱਜੀ ਸਵਾਰਥ ਲਈ ਉਸਦੀ ਨਾਬਾਲਗ ਲੜਕੀ ਨੂੰ ਅਗਵਾਹ ਕਰਕੇ ਆਪਣੇ ਕਬਜ਼ੇ ਵਿੱਚ ਰੱਖਿਆ ਹੋਇਆ ਹੈ।