
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਵਰਗੀ ਰਾਧੇ ਸ਼ਿਆਮ ਮਲਹੋਤਰਾ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਪੈਰੋਲ ਕਾਨੂੰਨੀ ਹੱਕ ਹੈ ਅਤੇ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸਵਰਗੀ ਰਾਧੇ ਸ਼ਿਆਮ ਮਲਹੋਤਰਾ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਪੈਰੋਲ ਕਾਨੂੰਨੀ ਹੱਕ ਹੈ ਅਤੇ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ।
ਵੜਿੰਗ ਨੇ ਕਿਹਾ ਕਿ ਕੁਝ ਵੰਡ ਪਾਊ ਤਾਕਤਾਂ ਮੁੜ ਪੰਜਾਬ ਵਿੱਚ ਸਿਰ ਚੁੱਕਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬੀ ਇਨ੍ਹਾਂ ਤਾਕਤਾਂ ਨੂੰ ਮਾਤ ਦੇ ਕੇ ਸੂਬੇ ਦੀ ਏਕਤਾ, ਅਮਨ ਅਤੇ ਭਾਈਚਾਰਕ ਸਾਂਝ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ 39 ਸਾਲ ਪਹਿਲਾਂ ਅੱਤਵਾਦੀਆਂ ਨੇ ਰਾਧੇ ਸ਼ਿਆਮ ਮਲਹੋਤਰਾ ਦੀ ਹੱਤਿਆ ਕਰ ਦਿੱਤੀ ਸੀ ਅਤੇ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਦੌਰਾਨ ਕਾਂਗਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।
ਵੜਿੰਗ ਨੇ ਰਾਧੇ ਸ਼ਿਆਮ ਮਲਹੋਤਰਾ ਦੀ ਯਾਦ ਵਿੱਚ ਬੁੱਤ ਲਗਾਉਣ ਦੀ ਮੰਗ ਦਾ ਵੀ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਅਮਨ ਅਤੇ ਭਾਈਚਾਰਕ ਸਾਂਝ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਯਾਦ ਵਿੱਚ ਸਮਾਰਕ ਬਣਾਉਣਾ ਸਾਡਾ ਫਰਜ਼ ਹੈ।
ਕਾਂਗਰਸ ਦੀ ਮਜ਼ਬੂਤ ਸਥਿਤੀ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ਤੋਂ ਹਟਾ ਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਇਕਮੱਤ ਹਨ।