Ludhiana News : ਸਿੱਧੂ ਮੂਸੇਵਾਲਾ ਵਾਂਗ ਮੇਰਾ ਵੀ ਇਨਕਾਊਂਟਰ ਕਰਵਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ : ਬਿਕਰਮ ਮਜੀਠੀਆ
ਉਹਨਾਂ ਕਿਹਾ ਕਿ ਉਹਨਾਂ ਨੂੰ ਨਿੱਤ ਹੀ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਇਸ ਸਬੰਧ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਅਤੇ ਨਾ ਚਾਹੁੰਦੇ ਹੋਏ ਵੀ ਉਹਨਾਂ ਦੀ ਸੁਰੱਖਿਆ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ।
Publish Date: Mon, 04 May 2026 05:56 PM (IST)
Updated Date: Mon, 04 May 2026 06:00 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੰਜੇ ਸਿੰਘ ਵਿਰੁੱਧ ਲੁਧਿਆਣਾ ਅਦਾਲਤ ਦੇ ਵਿੱਚ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਵਿੱਚ ਪੇਸ਼ ਹੋਏ। ਜਦਕਿ ਰਾਜ ਸਭਾ ਮੈਂਬਰ ਤੇ ਆਪ ਆਗੂ ਸੰਜੇ ਸਿੰਘ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਮਜੀਠੀਆ ਨੇ ਡੇਜ਼ੀ ਬੰਗੜ ਏਸੀਜੇਐਮ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਆਪ ਸਰਕਾਰ ਉਹਨਾਂ ਦਾ ਸਿੱਧੂ ਮੂਸੇਵਾਲਾ ਵਾਂਗ ਇਨਕਾਊਂਟਰ ਕਰਵਾਉਣਾ ਚਾਹੁੰਦੀ ਹੈ।
ਉਹਨਾਂ ਕਿਹਾ ਕਿ ਉਹਨਾਂ ਨੂੰ ਨਿੱਤ ਹੀ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਇਸ ਸਬੰਧ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਅਤੇ ਨਾ ਚਾਹੁੰਦੇ ਹੋਏ ਵੀ ਉਹਨਾਂ ਦੀ ਸੁਰੱਖਿਆ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰਾਂ ਵਾਂਗ ਸੰਜੇ ਸਿੰਘ, ਅਰੋੜਾ ਬਰਾਦਰੀ ਦੇ ਮੰਤਰੀ ਅਤੇ ਹੋਰ ਵੀ ਕਈ ਆਗੂ ਆਪ ਨੂੰ ਛੱਡਣਗੇ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਪੰਜ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਜਿਹੜੀਆਂ ਪਾਰਟੀਆਂ ਜਿੱਤੀਆਂ ਹਨ। ਉਹਨਾਂ ਨੂੰ ਉਹ ਮੁਬਾਰਕਬਾਦ ਦਿੰਦੇ ਹਨ। ਉਹਨਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਦੀ ਜਿੱਤ ਹੋਈ ਹੈ ਉਹਨਾਂ ਨੂੰ ਲੋਕ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ।