Ludhiana News : ਕਮਰੇ 'ਚ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਜਾਂਚ 'ਚ ਜੁਟੀ
ਪੁਰਾਣੀ ਕਚਿਹਰੀ ਦੇ ਲਾਗੇ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਉਥੋਂ ਦੇ ਇੱਕ ਘਰ ਦੇ ਕਮਰੇ ਚੋਂ ਨੌਜਵਾਨ ਦੀ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਮਿਲਦੇ ਹੀ ਖਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
Publish Date: Tue, 13 Jan 2026 09:10 PM (IST)
Updated Date: Tue, 13 Jan 2026 09:12 PM (IST)
ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਪੁਰਾਣੀ ਕਚਿਹਰੀ ਦੇ ਲਾਗੇ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਉਥੋਂ ਦੇ ਇੱਕ ਘਰ ਦੇ ਕਮਰੇ ਚੋਂ ਨੌਜਵਾਨ ਦੀ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਮਿਲਦੇ ਹੀ ਖਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਡਿਵੀਜ਼ਨ-8 ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਨੇ ਕਮਰੇ ਵਿੱਚ ਫਾਹਾ ਲਗਾ ਲਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਮਰੇ ਨੂੰ ਸੀਲ ਕਰ ਦਿੱਤਾ ਅਤੇ ਜ਼ਰੂਰੀ ਸਬੂਤ ਇਕੱਠੇ ਕੀਤੇ। ਇਸ ਦੇ ਨਾਲ ਹੀ ਆਸ-ਪਾਸ ਦੇ ਲੋਕਾਂ ਨਾਲ ਪੁੱਛਗਿੱਛ ਵੀ ਕੀਤੀ ਗਈ।
ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਦੀ ਪਛਾਣ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਬਾਰੇ ਪਤਾ ਲਗਾਉਣ ਲਈ ਯਤਨ ਜਾਰੀ ਹਨ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ, ਤਾਂ ਜੋ ਪਛਾਣ ਹੋਣ ਉਪਰੰਤ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ।
ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਆਤਮਹੱਤਿਆ ਦਾ ਲੱਗ ਰਿਹਾ ਹੈ, ਪਰ ਹਰ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ।
ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨ ਦੀ ਪੁਸ਼ਟੀ ਹੋ ਸਕੇਗੀ। ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਇਹ ਪਤਾ ਲੱਗ ਸਕੇ ਕਿ ਮ੍ਰਿਤਕ ਕਦੋਂ ਅਤੇ ਕਿਵੇਂ ਕਮਰੇ ਵਿੱਚ ਪਹੁੰਚਿਆ।
ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਹੋਣ ‘ਤੇ ਪਰਿਵਾਰ ਨੂੰ ਸੂਚਿਤ ਕੀਤਾ ਜਾਵੇਗਾ।