
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਤ ਦੇ ਹਨੇਰੇ ਵਿੱਚ ਬਦਮਾਸ਼ਾਂ ਨੇ ਆਈ-20 ਕਾਰ ਸਵਾਰ ਨੌਜਵਾਨ ਨੂੰ ਘੇਰ ਕੇ ਉਸ ਦੀ ਕਾਰ ਲੁੱਟ ਲਈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਜਾਂਚ ਅੱਗੇ ਵਧਾਉਂਦਿਆਂ ਮਹਿਜ਼ 24 ਘੰਟਿਆਂ ਦੇ ਅੰਦਰ ਹੀ ਲੁੱਟ ਕਾਂਡ ਦਾ ਪਰਦਾਫਾਸ਼ ਕਰ ਦਿੱਤਾ। ਮਾਮਲੇ ਵਿੱਚ ਇੱਕ ਔਰਤ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲੁੱਟੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਰਾਤ ਦੇ ਹਨੇਰੇ ਵਿੱਚ ਬਦਮਾਸ਼ਾਂ ਨੇ ਆਈ-20 ਕਾਰ ਸਵਾਰ ਨੌਜਵਾਨ ਨੂੰ ਘੇਰ ਕੇ ਉਸ ਦੀ ਕਾਰ ਲੁੱਟ ਲਈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਜਾਂਚ ਅੱਗੇ ਵਧਾਉਂਦਿਆਂ ਮਹਿਜ਼ 24 ਘੰਟਿਆਂ ਦੇ ਅੰਦਰ ਹੀ ਲੁੱਟ ਕਾਂਡ ਦਾ ਪਰਦਾਫਾਸ਼ ਕਰ ਦਿੱਤਾ। ਮਾਮਲੇ ਵਿੱਚ ਇੱਕ ਔਰਤ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲੁੱਟੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ।
ਪਟਿਆਲਾ ਤੋਂ ਬਟਾਲਾ ਜਾ ਰਿਹਾ ਸੀ ਕੁਨਾਲ
ਜਾਣਕਾਰੀ ਅਨੁਸਾਰ ਪਟਿਆਲਾ ਵਾਸੀ ਕੁਨਾਲ ਆਪਣੀ ਆਈ-20 ਕਾਰ ਵਿੱਚ ਕਿਸੇ ਜ਼ਰੂਰੀ ਕੰਮ ਲਈ ਪਟਿਆਲਾ ਤੋਂ ਬਟਾਲਾ ਜਾ ਰਿਹਾ ਸੀ। ਬੀਤੀ ਰਾਤ ਰਸਤੇ ਵਿੱਚ ਰਾਤ ਦੇ ਹਨੇਰੇ ਦੌਰਾਨ ਇੱਕ ਔਰਤ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਰੋਕ ਲਿਆ। ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਕਾਰ ਖੋਹ ਲਈ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ। ਪੁਲਿਸ ਟੀਮ ਨੇ ਮਾਮਲੇ ਨਾਲ ਜੁੜੇ ਸੁਰਾਗਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੁੱਟੀ ਗਈ ਆਈ-20 ਕਾਰ ਵੀ ਬਰਾਮਦ ਕਰ ਲਈ।
ਥਾਣਾ ਹੈਬੋਵਾਲ ਦੇ ਇੰਚਾਰਜ ਐਸਐਚਓ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਾਰਸ, ਬਲਰਾਮ, ਕਿਰਨਪ੍ਰੀਤ ਕੌਰ ਅਤੇ ਉਨ੍ਹਾਂ ਦੇ ਇੱਕ ਸਾਥੀ ਵਜੋਂ ਹੋਈ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਾਰਦਾਤ ਪਿੱਛੇ ਉਨ੍ਹਾਂ ਦਾ ਕੀ ਮਕਸਦ ਸੀ ਅਤੇ ਕੀ ਉਹ ਪਹਿਲਾਂ ਵੀ ਕਿਸੇ ਅਪਰਾਧਿਕ ਮਾਮਲੇ ਵਿੱਚ ਸ਼ਾਮਲ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।