- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਮਸੂਰੀ ਸਥਿਤ ਜੀਐੱਨਐੱਫਸੀ ਸਕੂਲ ਦੀ ਮੈਨੇਜਮੈਂਟ ਦੇਖਦਾ ਹੈ। ਇਸੇ ਸਕੂਲ ਵਿੱਚ ਸਿਟੀ ਇਨਕਲੇਵ ਧਾਂਦਰਾ ਰੋਡ ਦਾ ਵਾਸੀ ਜਸਬੀਰ ਸਿੰਘ ਸਹਾਇਕ ਅਕਾਊਂਟੈਂਟ ਵਜੋਂ ਨੌਕਰੀ ਕਰਦਾ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਮਸੂਰੀ ਸਥਿਤ ਜੀਐੱਨਐੱਫਸੀ ਸਕੂਲ ਦੀ ਮੈਨੇਜਮੈਂਟ ਨਾਲ ਧੋਖਾਧੜੀ ਅਤੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਵਿੱਚ ਸਹਾਇਕ ਅਕਾਊਂਟੈਂਟ ਵਜੋਂ ਨੌਕਰੀ ਕਰਨ ਵਾਲੇ ਵਿਅਕਤੀ 'ਤੇ ਆਪਣੇ ਅਹੁਦੇ ਦਾ ਨਾਜਾਇਜ਼ ਫਾਇਦਾ ਉਠਾਉਂਦਿਆਂ ਸਕੂਲ ਦੇ ਖਾਤੇ ਵਿੱਚੋਂ 56 ਲੱਖ ਰੁਪਏ ਆਪਣੇ ਨਿੱਜੀ ਖਾਤੇ ਵਿੱਚ ਟਰਾਂਸਫਰ ਕਰਨ ਅਤੇ ਦਫ਼ਤਰ ਵਿੱਚੋਂ ਡੇਢ ਲੱਖ ਰੁਪਏ ਤੱਕ ਦੀ ਨਕਦੀ ਗਾਇਬ ਕਰਨ ਦੇ ਦੋਸ਼ ਲੱਗੇ ਹਨ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਰੁੱਧ ਧੋਖਾਧੜੀ ਅਤੇ ਅਮਾਨਤ ਵਿੱਚ ਖ਼ਿਆਨਤ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦੇ ਮੁਤਾਬਿਕ ਇਸ ਕੇਸ ਵਿੱਚ ਸਿਟੀ ਇਨਕਲੇਵ ਧਾਂਦਰਾ ਰੋਡ ਦੇ ਰਹਿਣ ਵਾਲੇ ਜੱਗਬੀਰ ਸਿੰਘ ਅਤੇ ਉਸਦੀ ਪਤਨੀ ਤਰਨਜੀਤ ਕੌਰ ਨੂੰ ਨਾਮਜਦ ਕੀਤਾ ਹੈ।
ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਇਹ ਮੁਕਦਮਾ ਜੀਐਨਐਫਸੀ ਸਕੂਲ ਦੀ ਮੈਨੇਜਮੈਂਟ ਦੇਖਣ ਵਾਲੇ ਲੁਧਿਆਣਾ ਦੇ ਮਾਡਲ ਗ੍ਰਾਮ ਦੇ ਵਾਸੀ ਦਵਿੰਦਰਪਾਲ ਸਿੰਘ ਵਾਸੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਮਸੂਰੀ ਸਥਿਤ ਜੀਐੱਨਐੱਫਸੀ ਸਕੂਲ ਦੀ ਮੈਨੇਜਮੈਂਟ ਦੇਖਦਾ ਹੈ। ਇਸੇ ਸਕੂਲ ਵਿੱਚ ਸਿਟੀ ਇਨਕਲੇਵ ਧਾਂਦਰਾ ਰੋਡ ਦਾ ਵਾਸੀ ਜਸਬੀਰ ਸਿੰਘ ਸਹਾਇਕ ਅਕਾਊਂਟੈਂਟ ਵਜੋਂ ਨੌਕਰੀ ਕਰਦਾ ਸੀ।
ਦੋਸ਼ ਹੈ ਕਿ ਜਸਬੀਰ ਸਿੰਘ ਨੇ ਆਪਣੇ ਅਹੁਦੇ ਦਾ ਨਾਜਾਇਜ਼ ਫਾਇਦਾ ਉਠਾਉਂਦਿਆਂ ਸਕੂਲ ਦੇ ਖਾਤੇ ਵਿੱਚੋਂ 56 ਲੱਖ ਰੁਪਏ ਆਪਣੇ ਨਿੱਜੀ ਖਾਤੇ ਵਿੱਚ ਟਰਾਂਸਫਰ ਕਰ ਲਏ। ਇਸ ਤੋਂ ਇਲਾਵਾ ਦਫ਼ਤਰ ਵਿੱਚੋਂ 1 ਤੋਂ ਡੇਢ ਲੱਖ ਰੁਪਏ ਦੀ ਨਕਦੀ ਵੀ ਗਾਇਬ ਹੋਣ ਦੀ ਗੱਲ ਸਾਹਮਣੇ ਆਈ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਨੇ ਇਸ ਤਰ੍ਹਾਂ ਸਕੂਲ ਦੀ ਰਕਮ ਦੀ ਅਮਾਨਤ ਵਿੱਚ ਖ਼ਿਆਨਤ ਕੀਤੀ। ਪੜਤਾਲ ਦੇ ਦੌਰਾਨ ਇਸ ਮਾਮਲੇ ਵਿੱਚ ਜਗਬੀਰ ਸਿੰਘ ਦੀ ਪਤਨੀ ਤਰਨਜੀਤ ਕੌਰ ਦੀ ਵੀ ਭੂਮਿਕਾ ਦੀ ਪੜਤਾਲ ਕੀਤੀ ਜਾ ਰਹੀ ਹੈ। ਕੇਸ ਦੀ ਤਫਤੀਸ਼ ਉਪਰੰਤ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਮੁਕਦਮਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਮੁਲਜ਼ਮ ਜਸਬੀਰ ਸਿੰਘ ਅਤੇ ਉਸ ਦੀ ਪਤਨੀ ਤਰਨਜੀਤ ਕੌਰ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 316(2), 318(4) ਅਤੇ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।