Ludhiana News : ਮੰਗਾਂ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ 'ਤੇ ਪਹੁੰਚੇ ਕਿਸਾਨ, ਕੁੱਝ ਸਮੇਂ ਲਈ ਵਾਹਨਾਂ ਲਈ ਕੀਤਾ ਫ੍ਰੀ
ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ - ਦਿੱਲੀ ਹਾਈਵੇ ਸਥਿਤ ਲਾਢੋਵਾਲ ਟੋਲ ਪਲਾਜ਼ਾ ਵਾਹਨਾਂ ਲਈ ਅੱਜ ਜਿਉਂ ਹੀ ਫ੍ਰੀ ਕਰਨ ਲਈ ਦਸਤਕ ਦਿੱਤੀ ਤਾਂ ਥੋੜ੍ਹੇ ਸਮੇਂ ਬਾਅਦ ਹੀ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਪਹੁੰਚ ਗਏ।
Publish Date: Sun, 17 May 2026 07:17 PM (IST)
Updated Date: Sun, 17 May 2026 07:20 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ - ਦਿੱਲੀ ਹਾਈਵੇ ਸਥਿਤ ਲਾਢੋਵਾਲ ਟੋਲ ਪਲਾਜ਼ਾ ਵਾਹਨਾਂ ਲਈ ਅੱਜ ਜਿਉਂ ਹੀ ਫ੍ਰੀ ਕਰਨ ਲਈ ਦਸਤਕ ਦਿੱਤੀ ਤਾਂ ਥੋੜ੍ਹੇ ਸਮੇਂ ਬਾਅਦ ਹੀ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਪਹੁੰਚ ਗਏ।
ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਪੰਜਾਬ ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ-ਕੱਟੜਾ - ਦਿੱਲੀ ਹਾਈਵੇ ਵਿਚ ਜਿਹੜੇ ਕਿਸਾਨਾਂ ਦੀ ਜਮੀਨ ਗ੍ਰਹਿਣ ਕੀਤੀ ਹੈ, ਉਨ੍ਹਾਂ ਵਿਚੋਂ ਅਜੇ ਤੱਕ ਬਹੁਤ ਸਾਰੇ ਕਿਸਾਨਾਂ ਨੂੰ ਬਣਦੀ ਪੂਰੀ ਰਕਮ ਅਦਾ ਨਹੀਂ ਕੀਤੀ ਗਈ, ਜਿਸ ਕਰਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੁਲਦੀਪ ਸਿੰਘ ਬਾਵਾ ਐੱਸ ਡੀ ਐਮ ਤਹਿਸੀਲ ਪੱਛਮੀ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਉੱਚ ਅਧਿਕਾਰੀ ਪਹੁੰਚ ਗਏ, ਅਤੇ ਉਨ੍ਹਾਂ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ, ਜਿਸ ਵਿੱਚੋਂ ਕਿਸਾਨਾਂ ਨੇ ਟੋਲ ਪਲਾਜ਼ਾ ਉਪਰੋਂ ਆਪਣਾ ਰੋਸ ਧਰਨਾ ਚੁੱਕ ਲਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਸਮਾਂ ਸਿਰ ਕਿਸਾਨਾਂ ਨੂੰ ਪੂਰੀ ਅਦਾਇਗੀ ਨਾ ਕੀਤੀ ਗਈ ਤਾਂ ਉਹ ਪੱਕੇ ਤੌਰ 'ਤੇ ਟੋਲ ਪਲਾਜ਼ਾ ਉਪਰ ਰੋਸ ਧਰਨਾ ਲਗਾ ਕੇ ਵਾਹਨਾਂ ਲਈ ਟੋਲ ਪਲਾਜ਼ਾ ਫ੍ਰੀ ਕਰਨਗੇ।