Ludhiana News : ਰੇਤ ਮਾਈਨਿੰਗ ਦੀ ਚੈਕਿੰਗ ਕਰਨ ਆਏ ਅਧਿਕਾਰੀ 'ਤੇ ਜਾਨਲੇਵਾ ਹਮਲਾ
ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਚੈਕਿੰਗ ਲਈ ਆਏ ਅਧਿਕਾਰੀ ਉੱਪਰ ਕੁਝ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰਨ ਤੋਂ ਬਾਅਦ ਮੁਲਜ਼ਮ ਅਧਿਕਾਰੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
Publish Date: Wed, 19 Nov 2025 07:15 PM (IST)
Updated Date: Wed, 19 Nov 2025 07:19 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਚੈਕਿੰਗ ਲਈ ਆਏ ਅਧਿਕਾਰੀ ਉੱਪਰ ਕੁਝ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰਨ ਤੋਂ ਬਾਅਦ ਮੁਲਜ਼ਮ ਅਧਿਕਾਰੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਇਸ ਮਾਮਲੇ ਸਬੰਧੀ ਥਾਣਾ ਲਾਢੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕੁਰੂਕਸ਼ੇਤਰ ਹਰਿਆਣਾ ਦੇ ਵਾਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਵਰੀਤ ਸਿੰਘ, ਸੁਖਰਾਜ ਸਿੰਘ ਅਤੇ ਰਿੰਪਾ ਨਾਲ ਰੇਤ ਅਤੇ ਮਿੱਟੀ ਦੀ ਨਾਜਾਇਜ਼ ਮਾਈਨਿੰਗ ਦੀ ਚੈਕਿੰਗ ਲਈ ਪਿੰਡ ਕੁਤਬੇਵਾਲ ਅਰਾਈਆਂ ਤੇ ਜਮਾਲਪੁਰ ਲੇਲੀ ਮੇਨ ਰੋਡ ਵੱਲ ਜਾ ਰਹੇ ਸਨ।
ਉਹ ਜਿਵੇਂ ਹੀ ਪਿੰਡ ਕੁਤਬੇਵਾਲ ਪਹੁੰਚੇ ਤਾਂ ਦੋ ਸਕਾਰਪੀਓ ਕਾਰਾਂ, ਇੱਕ ਸਵਿਫਟ ਅਤੇ ਇੱਕ ਟਾਟਾ ਟਿਆਗੋ ਗੱਡੀ ਨੇ ਉਨ੍ਹਾਂ ਨੂੰ ਘੇਰ ਲਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਤੇ ਹਮਲਾ ਕਰ ਦਿੱਤਾ। ਹਮਲਾਵਰ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਧਰ ਇਸ ਮਾਮਲੇ ਵਿੱਚ ਥਾਣਾ ਲਾਢੋਵਾਲ ਦੀ ਪੁਲਿਸ ਨੇ ਰੁਪਿੰਦਰ ਸਿੰਘ ਦੀ ਸ਼ਿਕਾਇਤ ਤੇ ਜਸਵਿੰਦਰ ਸਿੰਘ ਉਰਫ ਜੱਸਾ, ਜਿੰਦੀ, ਕਾਲਾ ਅਤੇ ਕਈ ਅਣਪਛਾਤੇ ਹਮਲਾਵਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।