- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਦੇ ਹੰਬੜਾ ਰੋਡ ’ਤੇ ਐਤਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਈ ਇੱਕ ਹੋਰ ਔਰਤ ਦੀ ਮੌਤ ਹੋ ਗਈ ਹੈ। ਹਾਦਸੇ ਦੌਰਾਨ ਆਟੋ ਚਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਇੱਕੋ ਪਰਿਵਾਰ ਦੇ ਪੰਜ ਜੀਅ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਹੰਬੜਾ ਰੋਡ ’ਤੇ ਐਤਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਈ ਇੱਕ ਹੋਰ ਔਰਤ ਦੀ ਮੌਤ ਹੋ ਗਈ ਹੈ। ਹਾਦਸੇ ਦੌਰਾਨ ਆਟੋ ਚਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਇੱਕੋ ਪਰਿਵਾਰ ਦੇ ਪੰਜ ਜੀਅ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਜ਼ਖ਼ਮੀ ਹੋਈ ਔਰਤ ਨੇ ਵੀ ਦਮ ਤੋੜ ਦਿੱਤਾ। ਇਸ ਤਰ੍ਹਾਂ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ।
ਜਾਣਕਾਰੀ ਅਨੁਸਾਰ, ਐਤਵਾਰ ਸਵੇਰੇ ਕਰੀਬ 9 ਵਜੇ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਹੰਬੜਾ ਰੋਡ ’ਤੇ ਇਹ ਹਾਦਸਾ ਵਾਪਰਿਆ ਸੀ। ਆਟੋ ਚਾਲਕ ਜਸਬੀਰ ਸਿੰਘ (45) ਆਪਣੇ ਆਟੋ ਵਿੱਚ ਅੱਠ ਸਵਾਰੀਆਂ ਨੂੰ ਬਿਠਾ ਕੇ ਹਾਈਵੇ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਕੁਝ ਅੱਗੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਮਿੰਨੀ ਟਰੱਕ ਨੇ ਉਸ ਦੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਵਿੱਚ ਆਟੋ ਚਾਲਕ ਜਸਬੀਰ ਸਿੰਘ, 65 ਸਾਲਾ ਸੁਰਿੰਦਰ ਕੌਰ ਅਤੇ ਕਰੀਬ 45 ਸਾਲਾ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਆਟੋ ਵਿੱਚ ਸਵਾਰ ਇੱਕੋ ਪਰਿਵਾਰ ਦੇ ਪੰਜ ਜੀਅ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚ ਸ਼ਾਮਲ ਇੱਕ ਔਰਤ ਦੀ ਹਾਲਤ ਗੰਭੀਰ ਹੋਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਔਰਤ ਦੀ ਮੌਤ ਤੋਂ ਬਾਅਦ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ।
ਥਾਣਾ ਲਾਡੋਵਾਲ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਹਾਦਸੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।