Ludhiana News : ਕੌਮੀ ਇਨਸਾਫ਼ ਮੋਰਚਾ ਦਾ ਵੱਡਾ ਐਲਾਨ, ਇਸ ਦਿਨ ਜਾਮ ਰਹੇਗਾ ਦਿੱਲੀ ਹਾਈਵੇ
‘ਇਨਸਾਫ਼ ਮਾਰਚ’ ਲੈ ਕੇ ਜਾਣ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। 14 ਨਵੰਬਰ ਨੂੰ ਸਾਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਜਥੇ ਸ਼ੰਬੂ ਬਾਰਡਰ ’ਤੇ ਇਕੱਠੇ ਹੋ ਕੇ 12 ਵਜੇ ਮਾਰਚ ਕਰਨਗੇ। 14 ਨਵੰਬਰ ਨੂੰ ਸਾਰੀਆਂ ਜਥੇਬੰਦੀਆਂ ਕਾਰਾਂ, ਬੱਸਾਂ ਤੇ ਹੋਰ ਵਾਹਨਾਂ ’ਤੇ ਦਿੱਲੀ ਦੇ ਗੁਰਦੁਆਰਾ ਸੀਸਗੰਜ ਵਿਖੇ ਇਕੱਠੀਆਂ ਹੋਣਗੀਆਂ।
Publish Date: Wed, 12 Nov 2025 08:04 PM (IST)
Updated Date: Wed, 12 Nov 2025 08:07 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਕੌਮੀ ਇਨਸਾਫ ਮੋਰਚਾ ਵੱਲੋਂ ਕਿਸਾਨ, ਧਾਰਮਿਕ, ਪੰਥਕ, ਜਨਤਕ, ਮਜ਼ਦੂਰਾਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ 14 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਕੇ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ। ਇਹ ਇਨਸਾਫ਼ ਮਾਰਚ ਬੰਦੀ ਸਿੰਘਾਂ ਦੀਆਂ ਰਿਹਾਈਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਾਰੇ ਧਰਮਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੱਢਿਆ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਪੰਜਾਬ ਤੇ ਹਰਿਆਣਾ ਦੇ ਵਸਨੀਕਾਂ ਨੂੰ 14 ਨਵੰਬਰ ਨੂੰ ਦਿੱਲੀ ਨੂੰ ਜਾਣ ਵਾਲੇ ਰਾਸਤਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।
‘ਇਨਸਾਫ਼ ਮਾਰਚ’ ਲੈ ਕੇ ਜਾਣ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। 14 ਨਵੰਬਰ ਨੂੰ ਸਾਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਜਥੇ ਸ਼ੰਬੂ ਬਾਰਡਰ ’ਤੇ ਇਕੱਠੇ ਹੋ ਕੇ 12 ਵਜੇ ਮਾਰਚ ਕਰਨਗੇ। 14 ਨਵੰਬਰ ਨੂੰ ਸਾਰੀਆਂ ਜਥੇਬੰਦੀਆਂ ਕਾਰਾਂ, ਬੱਸਾਂ ਤੇ ਹੋਰ ਵਾਹਨਾਂ ’ਤੇ ਦਿੱਲੀ ਦੇ ਗੁਰਦੁਆਰਾ ਸੀਸਗੰਜ ਵਿਖੇ ਇਕੱਠੀਆਂ ਹੋਣਗੀਆਂ। ਸਾਰੀਆਂ ਜਥੇਬੰਦੀਆਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੀਆਂ। 15 ਨਵੰਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਰੋਸ ਤੇ ਯਾਦ ਪੱਤਰ ਸੌਂਪਿਆ ਜਾਵੇਗਾ।