Ludhiana News : CM ਦੇ ਦੌਰੇ ਦੌਰਾਨ ਡਿਊਟੀ 'ਚ ਲਾਪਰਵਾਹੀ, ਲੁਧਿਆਣਾ ਪੁਲਿਸ ਕਮਿਸ਼ਨਰ ਨੇ ਤਿੰਨ ਟ੍ਰੈਫਿਕ ਮੁਲਾਜ਼ਮ ਕੀਤੇ ਮੁਅੱਤਲ
ਸੂਤਰਾਂ ਮੁਤਾਬਕ ਮੁੱਖ ਮੰਤਰੀ ਪੰਜਾਬ ਸ਼ਹਿਰ ਵਿੱਚ ਇੰਡਸਟਰੀਅਲ ਅਤੇ ਬਿਜ਼ਨਸ ਡਿਵੈਲਪਮੈਂਟ ਪਾਲਿਸੀ ਦੀ ਸ਼ੁਰੂਆਤ ਕਰਨ ਲਈ ਆਏ ਹੋਏ ਸਨ, ਜਿਸ ਦੌਰਾਨ ਟ੍ਰੈਫਿਕ ਪੁਲਿਸ ਦੇ ਕੁਝ ਮੁਲਾਜ਼ਮਾਂ ਨੂੰ ਖ਼ਾਸ ਡਿਊਟੀ ਸੌਂਪੀ ਗਈ ਸੀ। ਪਰੰਤੂ ਜਾਂਚ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਾਜ਼ਮਾਂ ਨੇ ਆਪਣੀ ਡਿਊਟੀ ਪ੍ਰਤੀ ਲਾਪਰਵਾਹ ਰਵੱਈਆ ਅਪਣਾਇਆ।
Publish Date: Sat, 07 Mar 2026 11:39 PM (IST)
Updated Date: Sat, 07 Mar 2026 11:41 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਮੁੱਖ ਮੰਤਰੀ ਤੇ ਲੁਧਿਆਣਾ ਦੌਰਾ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ਾਂ ਹੇਠ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਖ਼ਤ ਕਾਰਵਾਈ ਕਰਦਿਆਂ ਤਿੰਨ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਮੁਲਾਜ਼ਮ ਮੁੱਖ ਮੰਤਰੀ ਦੀ ਸ਼ਹਿਰ ਵਿੱਚ ਆਮਦ ਮੌਕੇ ਵੀਆਈਪੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਲਈ ਤਾਇਨਾਤ ਕੀਤੇ ਗਏ ਸਨ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਪੰਜਾਬ ਸ਼ਹਿਰ ਵਿੱਚ ਇੰਡਸਟਰੀਅਲ ਅਤੇ ਬਿਜ਼ਨਸ ਡਿਵੈਲਪਮੈਂਟ ਪਾਲਿਸੀ ਦੀ ਸ਼ੁਰੂਆਤ ਕਰਨ ਲਈ ਆਏ ਹੋਏ ਸਨ, ਜਿਸ ਦੌਰਾਨ ਟ੍ਰੈਫਿਕ ਪੁਲਿਸ ਦੇ ਕੁਝ ਮੁਲਾਜ਼ਮਾਂ ਨੂੰ ਖ਼ਾਸ ਡਿਊਟੀ ਸੌਂਪੀ ਗਈ ਸੀ। ਪਰੰਤੂ ਜਾਂਚ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਾਜ਼ਮਾਂ ਨੇ ਆਪਣੀ ਡਿਊਟੀ ਪ੍ਰਤੀ ਲਾਪਰਵਾਹ ਰਵੱਈਆ ਅਪਣਾਇਆ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਿੰਨ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਸੂਤਰਾਂ ਦੇ ਅਨੁਸਾਰ ਹਯਾਤ ਹੋਟਲ ਦੇ ਸੁਰੱਖਿਆ ਗਾਰਡਾਂ ਖ਼ਿਲਾਫ਼ ਵੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਮੁੱਖ ਮੰਤਰੀ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਉਨ੍ਹਾਂ ਨੇ ਲਾਪਰਵਾਹੀ ਅਤੇ ਬਦਸਲੂਕੀ ਕੀਤੀ। ਹਾਲਾਂਕਿ ਇਸ ਸਬੰਧੀ ਹੋਈ ਕਾਰਵਾਈ ਬਾਰੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਦੀ ਵਿਸਥਾਰ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।