- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਦੀਆਂ ਮੁਸ਼ਕਲਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ, ਕਿਉਂਕਿ ਅੱਜ ਫਿਰ ਹਲਵਾਰਾ ਏਅਰਪੋਰਟ ਤੋਂ ਦਿੱਲੀ ਜਾਣ ਵਾਲੀ ਏਅਰਲਾਈਨ ਦੀ ਉਡਾਣ ਰੱਦ ਕਰ ਦਿੱਤੀ ਜਿਸ ਕਾਰਨ ਹਵਾਈ ਯਾਤਰਾ ਕਰਨ ਵਾਲੇ ਕਰੀਬ 100 ਤੋਂ ਵੱਧ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਠਾਕੁਰਜੀਤ ਸਿੰਘ ਤਾਜਪੁਰੀ, ਪੰਜਾਬੀ ਜਾਗਰਣ, ਰਾਏਕੋਟ : ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਦੀਆਂ ਮੁਸ਼ਕਲਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ, ਕਿਉਂਕਿ ਅੱਜ ਫਿਰ ਹਲਵਾਰਾ ਏਅਰਪੋਰਟ ਤੋਂ ਦਿੱਲੀ ਜਾਣ ਵਾਲੀ ਏਅਰਲਾਈਨ ਦੀ ਉਡਾਣ ਰੱਦ ਕਰ ਦਿੱਤੀ ਜਿਸ ਕਾਰਨ ਹਵਾਈ ਯਾਤਰਾ ਕਰਨ ਵਾਲੇ ਕਰੀਬ 100 ਤੋਂ ਵੱਧ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਇਸ ਉਡਾਣ ਨੂੰ ਰੱਦ ਕਰਨ ਦਾ ਮੁੱਖ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਏਅਰਲਾਈਨ ਦਾ ਜਹਾਜ਼ ਜਿਸ ਨੇ ਉਡਾਣ 19481 ਭਰ ਕੇ ਦਿੱਲੀ ਤੋਂ ਹਲਵਾਰਾ ਹਵਾਈ ਅੱਡੇ ਤੇ ਆਉਣ ਸੀ ਦੁਆਰਾ ਫਿਰ ਇਸ ਜਹਾਜ਼ ਨੇ ਉਡਾਣ 19482 ਭਰ ਕੇ ਹਲਵਾਰਾ ਤੋਂ ਦਿੱਲੀ ਨੂੰ ਰਵਾਨਾ ਹੋਣਾ ਸੀ।
ਦਿੱਲੀ ਤੋਂ ਆਉਣ ਵਾਲੀ ਫਲਾਈਟ ਕਿਸੇ ਕਾਰਨ ਨਹੀਂ ਆ ਸਕੀ ਜਿਸ ਕਾਰਨ ਹਲਵਾਰੇ ਤੋਂ ਦਿੱਲੀ ਜਾਣ ਵਾਲੀ ਉਡਾਣ ਰੱਦ ਕਰ ਦਿੱਤੀ ਗਈ। ਜਿਸ ਕਾਰਨ ਹਵਾਈ ਯਾਤਰਾ ਕਰਕੇ ਦਿੱਲੀ ਜਾਣ ਵਾਲੇ ਕਰੀਬ 100 ਤੋਂ ਵੱਧ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਮਹਿੰਗੇ ਰੇਟ ਤੇ ਟੈਕਸੀਆਂ ਲੈ ਕੇ ਜਾਣਾ ਪਿਆ। ਵਰਨਣਯੋਗ ਹੈ ਕਿ ਇੱਕ ਹਫਤੇ ਵਿੱਚ ਦੋ ਵਾਰ ਉਡਾਣਾਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਈ।