- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰ ਮੁਤਾਬਕ ਇਸ ਤੋਂ ਬਾਅਦ ਬਲਜਿੰਦਰ ਸਿੰਘ ਮੋਟਰਸਾਈਕਲ ’ਤੇ ਆਪਣੇ ਘਰ ਲ ਈਰਵਾਨਾ ਹੋਏ। ਮੰਗਲਵਾਰ ਸਵੇਰੇ ਕਰੀਬ 9 ਵਜੇ ਜਦੋਂ ਉਹ ਢੰਡਾਰੀ ਓਵਰਬ੍ਰਿਜ ’ਤੇ ਪਹੁੰਚੇ ਤਾਂ ਪਿੱਛੋਂ ਜਾਂ ਕਿਸੇ ਪਾਸਿਓਂ ਆਏ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਫੋਕਲ ਪੁਆਇੰਟ ਵਿੱਚ ਨਾਈਟ ਡਿਊਟੀ ਖਤਮ ਕਰਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਵਾਪਸ ਜਾ ਰਹੇ ਰਿਟਾਇਰਡ ਫੌਜੀ ਬਲਜਿੰਦਰ ਸਿੰਘ ਦੀ ਢੰਡਾਰੀ ਓਵਰਬ੍ਰਿਜ ’ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਸੜਕ ’ਤੇ ਪਏ ਬਲਜਿੰਦਰ ਸਿੰਘ ਨੂੰ ਰਾਹਗੀਰਾਂ ਨੇ ਇਲਾਜ ਲਈ ਸ਼ੇਰਪੁਰ ਸਥਿਤ ਅਪੋਲੋ ਹਸਪਤਾਲ ਪਹੁੰਚਾਇਆ, ਜਿੱਥੇ ਕੁਝ ਹੀ ਮਿੰਟਾਂ ਦੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਦੇ ਪੁੱਤਰ ਰਾਜਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਫੋਕਲ ਪੁਆਇੰਟ ਸਥਿਤ ਸਰਕਾਰੀ ਵਿਸ਼ਾਖਾ ਗੋਦਾਮ ਵਿੱਚ ਸੁਰੱਖਿਆ ਗਾਰਡ ਵਜੋਂ ਨੌਕਰੀ ਕਰ ਰਹੇ ਸਨ। ਸੋਮਵਾਰ ਰਾਤ ਵੀ ਉਹ ਆਪਣੀ ਨਾਈਟ ਡਿਊਟੀ ਲਈ ਗਏ ਸਨ। ਡਿਊਟੀ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ ਨੇੜਲੀ ਦੁਕਾਨ ਤੋਂ ਰੋਟੀ ਖਾਧੀ ਅਤੇ ਕੁਝ ਖਾਣਾ ਘਰ ਲਿਜਾਣ ਲਈ ਵੀ ਨਾਲ ਰੱਖ ਲਿਆ।
ਪਰਿਵਾਰ ਮੁਤਾਬਕ ਇਸ ਤੋਂ ਬਾਅਦ ਬਲਜਿੰਦਰ ਸਿੰਘ ਮੋਟਰਸਾਈਕਲ ’ਤੇ ਆਪਣੇ ਘਰ ਲ ਈਰਵਾਨਾ ਹੋਏ। ਮੰਗਲਵਾਰ ਸਵੇਰੇ ਕਰੀਬ 9 ਵਜੇ ਜਦੋਂ ਉਹ ਢੰਡਾਰੀ ਓਵਰਬ੍ਰਿਜ ’ਤੇ ਪਹੁੰਚੇ ਤਾਂ ਪਿੱਛੋਂ ਜਾਂ ਕਿਸੇ ਪਾਸਿਓਂ ਆਏ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਰਾਹਗੀਰਾਂ ਨੇ ਸੜਕ ’ਤੇ ਲਹੂ-ਲੁਹਾਨ ਹਾਲਤ ਵਿੱਚ ਪਏ ਬਲਜਿੰਦਰ ਸਿੰਘ ਨੂੰ ਦੇਖਿਆ ਤਾਂ ਉਨ੍ਹਾਂ ਨੂੰ ਤੁਰੰਤ ਅਪੋਲੋ ਹਸਪਤਾਲ ਪਹੁੰਚਾਇਆ। ਉਨ੍ਹਾਂ ਦੇ ਮੋਬਾਈਲ ਫੋਨ ਰਾਹੀਂ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਪਰਿਵਾਰ ਦੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਬਲਜਿੰਦਰ ਸਿੰਘ ਦਮ ਤੋੜ ਚੁੱਕੇ ਸਨ। ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਤਨੀ ਸੁਖਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਢੰਡਾਰੀ ਚੌਕੀ ਦੇ ਐਸਆਈ ਹਰਮੇਸ਼ ਲਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਬਲਜਿੰਦਰ ਸਿੰਘ ਆਪਣੀ ਦਿਸ਼ਾ ਵਿੱਚ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਵੱਲੋਂ ਓਵਰਬ੍ਰਿਜ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫੁਟੇਜ ਦੇ ਆਧਾਰ ’ਤੇ ਹਾਦਸਾ ਕਰਨ ਵਾਲੇ ਵਾਹਨ ਅਤੇ ਉਸ ਦੇ ਚਾਲਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।