- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਜਲੰਧਰ ਬਾਈਪਾਸ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਜੀਟੀ ਰੋਡ ਤੇ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਸਕੂਟਰੀ ਸਵਾਰ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ: ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਜਲੰਧਰ ਬਾਈਪਾਸ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਜੀਟੀ ਰੋਡ ਤੇ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਸਕੂਟਰੀ ਸਵਾਰ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ।
ਮ੍ਰਿਤਕ ਦੀ ਪਛਾਣ ਸੁਰਿੰਦਰ ਲਾਲ ਸੋਨੂ ਪੁੱਤਰ ਨਿਰਮਲ ਕੁਮਾਰ, ਵਾਸੀ ਹਜੂਰੀ ਬਾਗ ਕਲੋਨੀ, ਭੱਟੀਆਂ ਵਜੋਂ ਹੋਈ ਹੈ। ਹਾਦਸੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਸ਼ਿੰਗਾਰਾ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਕਿਵੇਂ ਵਾਪਰਿਆ ਅਤੇ ਇਸ ਵਿੱਚ ਸ਼ਾਮਲ ਵਾਹਨ ਕਿਹੜਾ ਸੀ, ਇਸ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।