- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਪੰਥ ਅਤੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਪੰਥ ਅਤੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਆਏ ਪ੍ਰਮੁੱਖ ਆਗੂਆਂ ਨੇ ਇਸ ਗੱਲ ’ਤੇ ਸਹਿਮਤੀ ਜਤਾਈ ਕਿ ਅਕਾਲੀ ਸਿਆਸਤ ਆਗੂਆਂ ਦੀਆਂ ਨਿੱਜੀ ਲਾਲਸਾਵਾਂ ਕਾਰਨ ਪੰਥ ਤੇ ਪੰਜਾਬ ਦੇ ਏਜੰਡੇ ਤੋਂ ਭਟਕ ਚੁੱਕੀ ਹੈ। ਇਸ ਲਈ ਪੰਥ ਤੇ ਪੰਜਾਬ ਪ੍ਰਸਤ ਰਾਜਨੀਤੀ ਨੂੰ ਖੜ੍ਹਾ ਕਰਨ ਲਈ ਜੋ ਉਪਰਾਲਾ ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਵੱਲੋਂ ਕੀਤਾ ਜਾ ਰਿਹਾ ਹੈ, ਉਹ ਉਸ ਦੀ ਪੂਰਨ ਰੂਪ ਵਿੱਚ ਸ਼ਲਾਘਾ ਤੇ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ 21 ਜੁਲਾਈ ਨੂੰ ਜੋ ਅਕਾਲੀ ਦਲ ਵਾਰਿਸ ਪੰਜਾਬ ਨਾਲ ਗੱਠਜੋੜ ਕਰਨ ਲਈ ਵੱਡਾ ਉਪਰਾਲਾ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਤੇ ਪੰਥਪ੍ਰਸਤ ਲੋਕਾਂ ਨੇ ਵੱਡਾ ਹੁੰਗਾਰਾ ਭਰਿਆ, ਪ੍ਰੰਤੂ ਉਸੇ ਦਿਨ ਪੰਥਕ ਏਕਤਾ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਬਜਾਏ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ ਨੇ ਬਿਨਾਂ ਕੋਈ ਕਾਰਨ ਜਾਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਪਾਰਟੀ ਵਿੱਚੋਂ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਇਸ ਇੱਕਤਰਫਾ ਕਾਰਵਾਈ ਦੇ ਰੋਸ ਵਜੋਂ ਉਹ ਸਮੂਹ ਆਗੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਆਪਣੇ ਅਸਤੀਫੇ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜ ਰਹੇ ਹਨ।
ਇਨ੍ਹਾਂ ਆਗੂਆਂ ਨੇ ਦਿੱਤੇ ਅਸਤੀਫ਼ੇ
ਇਸ ਮੌਕੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ ਅੱਜ ਉਨ੍ਹਾਂ ਸਮੇਤ ਮਾਸਟਰ ਜੌਹਰ ਸਿੰਘ ਸਾਬਕਾ ਵਿਧਾਇਕ, ਜਸਵੀਰ ਸਿੰਘ ਘੁੰਮਣ ਜਰਨਲ ਸਕੱਤਰ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਮਰੀਕ ਸਿੰਘ ਸ਼ਾਹਪੁਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਵਿੰਦਰ ਸਿੰਘ ਗੋਗੀ ਸਾਬਕਾ ਜ਼ਿਲ੍ਹਾ ਪ੍ਰਧਾਨ ਰੋਪੜ, ਗੁਰਵਿੰਦਰ ਸਿੰਘ ਸ਼ਾਮਪੁਰ ਸਾਬਕਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ, ਜੱਥੇਦਾਰ ਬਲਦੇਵ ਸਿੰਘ ਮਾਣੂਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ,ਹਰਿੰਦਰਪਾਲ ਸਿੰਘ ਟੌਹੜਾ ਸਟੇਟ ਡੈਲੀਗੇਟ, ਡਾ. ਹਰਭਜਨ ਸਿੰਘ ਪਾਤੜਾ, ਸੁਖਵੰਤ ਸਿੰਘ ਪੰਜਲੈਂਡ ਵਰਕਿੰਗ ਕਮੇਟੀ ਮੈਂਬਰ, ਤਰਸੇਮ ਸਿੰਘ ਜੱਸੋਵਾਲ ਹੁਸ਼ਿਆਰਪੁਰ, ਐਡਵੋਕੇਟ ਜ਼ੁਲਫਕਾਰ ਅਲੀ ਸਾਬਕਾ ਸੀਈਓ ਬੱਕ ਬੋਰਡ, ਐਡਵੋਕੇਟ ਸਫੀਕ ਚੌਹਾਨ ਮਲੇਰਕੋਟਲਾ ਵਰਕਿੰਗ ਕਮੇਟੀ ਮੈਂਬਰ,ਅਮਰਜੀਤ ਸਿੰਘ ਸਨੌਰ ਸਟੇਟ ਡੈਲੀਗੇਟ ਨੇ ਆਪਣੇ ਅਸਤੀਫੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜੇ ਹਨ।