- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੂੰ ਫੋਨ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹੀ ਇਮਾਮ ਆਪਣੇ ਬਠਿੰਡਾ ਦੇ ਦੌਰੇ ’ਤੇ ਸਨ ਜਿਥੇ ਉਨ੍ਹਾਂ ਨੂੰ ਅਣਪਛਾਤੇ ਨੰਬਰ ਤੋਂ ਫੋਨ ਕਾਲ ਤੇ ਜਾਨੋਂ ਮਾਰਨ ਦੀ ਧਮਕੀ ਮਿਲੀ, ਜਿਸ ਦੀ ਸੂਚਨਾ ਉਨਾਂ ਫੌਰੀ ਤੌਰ ’ਤੇ ਲੁਧਿਆਣਾ ਪੁਲਿਸ ਥਾਣਾ ਡਵੀਜ਼ਨ ਨੰਬਰ ਦੋ ਦੇ ਐੱਸਐੱਚਓ ਨੂੰ ਦਿੱਤੀ।

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੂੰ ਫੋਨ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹੀ ਇਮਾਮ ਆਪਣੇ ਬਠਿੰਡਾ ਦੇ ਦੌਰੇ ’ਤੇ ਸਨ ਜਿਥੇ ਉਨ੍ਹਾਂ ਨੂੰ ਅਣਪਛਾਤੇ ਨੰਬਰ ਤੋਂ ਫੋਨ ਕਾਲ ਤੇ ਜਾਨੋਂ ਮਾਰਨ ਦੀ ਧਮਕੀ ਮਿਲੀ, ਜਿਸ ਦੀ ਸੂਚਨਾ ਉਨਾਂ ਫੌਰੀ ਤੌਰ ’ਤੇ ਲੁਧਿਆਣਾ ਪੁਲਿਸ ਥਾਣਾ ਡਵੀਜ਼ਨ ਨੰਬਰ ਦੋ ਦੇ ਐੱਸਐੱਚਓ ਨੂੰ ਦਿੱਤੀ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇੱਕ ਪੱਤਰ ਦੇ ਰਾਹੀਂ ਤੇ ਲਗਾਤਾਰ ਸੋਸ਼ਲ ਮੀਡੀਆ ਦੇ ਜ਼ਰੀਏ ਸ਼ਾਹੀ ਇਮਾਮ ਪੰਜਾਬ ਨੂੰ ਜਾਣ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸ਼ਾਹੀ ਇਮਾਮ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਸਬੰਧ ’ਚ ਕਈ ਵਾਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਲਿਖਤੀ ਪੱਤਰ ਅਤੇ ਈਮੇਲ ਦੇ ਜ਼ਰੀਏ ਭੇਜੇ ਗਏ ਹਨ।
ਇਹ ਜਾਣਕਾਰੀ ਦਿੰਦੇ ਹੋਏ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਇਹੋ ਜਿਹੀਆਂ ਧਮਕੀਆਂ ਤੋਂ ਉਹ ਡਰਨ ਵਾਲੇ ਨਹੀਂ ਪਰ ਧਮਕੀਆਂ ਦੇਣ ਵਾਲਿਆਂ ਨੂੰ ਬੇਨਕਾਬ ਕਰਨਾ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣਾ ਜ਼ਰੂਰੀ ਹੈ। ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸਿਰਫ਼ ਪੰਜਾਬ ’ਚ ਹੀ ਨਹੀਂ ਬਲਕਿ ਦੇਸ਼ ਭਰ ਦੇ ਮੁਸਲਮਾਨਾਂ ਦੇ ਪ੍ਰਮੁੱਖ ਧਾਰਮਿਕ ਵਿਦਵਾਨਾਂ ’ਚ ਗਿਣੇ ਜਾਂਦੇ ਹਨ ਤੇ ਹਰ ਮਹੀਨੇ ਉਨ੍ਹਾਂ ਦੇ ਦੇਸ਼ ਦੇ ਵੱਖ-ਵੱਖ ਰਾਜਾਂ ’ਚ ਹੋਣ ਵਾਲੇ ਪ੍ਰੋਗਰਾਮਾਂ ’ਚ ਲੱਖਾਂ ਦੀ ਗਿਣਤੀ ’ਚ ਮੁਸਲਮਾਨ ਅਤੇ ਗੈਰ ਮੁਸਲਿਮ ਭਰਾ ਸ਼ਾਮਿਲ ਹੁੰਦੇ ਹਨ। ਮੁਹੰਮਦ ਮੁਸਤਕੀਮ ਨੇ ਕਿਹਾ ਧਮਕੀਆਂ ਸਿਰਫ ਇਹ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤੀਆ ਜਾ ਸਕਦੀਆਂ ਕੀ ਇਹ ਸੋਸ਼ਲ ਮੀਡੀਆ ’ਤੇ ਕੁਝ ਸ਼ਰਾਰਤੀ ਅਨਸਰ ਹਨ।