Ludhiana News : ਘਰੇਲੂ ਵਿਵਾਦ ਦੌਰਾਨ ਚੱਲੀ ਗੋਲ਼ੀ, ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ
ਪਤਨੀ ਨਾਲ ਵਿਵਾਦ ਦੌਰਾਨ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਫਾਇਰ ਕਰ ਦਿੱਤਾ। ਇਸ ਘਟਨਾ ਦੇ ਦੌਰਾਨ ਕਿਸੇ ਦੀ ਵੀ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਹੈ।
Publish Date: Tue, 09 Dec 2025 05:50 PM (IST)
Updated Date: Tue, 09 Dec 2025 05:54 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸਥਾਨਕ ਭਾਮੀਆਂ ਰੋਡ 'ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਘਰ 'ਚੋਂ ਗੋਲ਼ੀ ਚੱਲਣ ਦੀ ਆਵਾਜ਼ ਆਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੁਝ ਸਮੇਂ ਤੋਂ ਜੋੜਾ ਇਸ ਘਰ ਵਿੱਚ ਰਹਿ ਰਿਹਾ ਹੈ। ਪਤਨੀ ਨਾਲ ਵਿਵਾਦ ਦੌਰਾਨ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਫਾਇਰ ਕਰ ਦਿੱਤਾ। ਇਸ ਘਟਨਾ ਦੇ ਦੌਰਾਨ ਕਿਸੇ ਦੀ ਵੀ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਡੁੰਗਾਈ ਨਾਲ ਪੜਤਾਲ ਕਰਨ ਵਿੱਚ ਜੁਟ ਗਈ ਹੈ।