- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਤੋਂ 12 ਸਾਲ ਦੀ ਉਮਰ ਦੇ ਦੋ ਲੜਕੇ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ। ਪਰਿਵਾਰਾਂ ਵੱਲੋਂ ਆਪਣੇ ਪੱਧਰ ’ਤੇ ਕਾਫੀ ਭਾਲ ਕਰਨ ਦੇ ਬਾਵਜੂਦ ਬੱਚਿਆਂ ਦਾ ਕੋਈ ਪਤਾ ਨਾ ਲੱਗਣ ’ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਤੋਂ 12 ਸਾਲ ਦੀ ਉਮਰ ਦੇ ਦੋ ਲੜਕੇ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ। ਪਰਿਵਾਰਾਂ ਵੱਲੋਂ ਆਪਣੇ ਪੱਧਰ ’ਤੇ ਕਾਫੀ ਭਾਲ ਕਰਨ ਦੇ ਬਾਵਜੂਦ ਬੱਚਿਆਂ ਦਾ ਕੋਈ ਪਤਾ ਨਾ ਲੱਗਣ ’ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਦੋਵਾਂ ਮਾਮਲਿਆਂ ਵਿੱਚ ਪਰਿਵਾਰਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਕ ਅਣਪਛਾਤੇ ਵਿਅਕਤੀਆਂ ਨੇ ਨਿੱਜੀ ਸਵਾਰਥ ਲਈ ਬੱਚਿਆਂ ਨੂੰ ਨਾਜਾਇਜ਼ ਹਿਰਾਸਤ ਵਿੱਚ ਕਿਤੇ ਲੁਕਾ ਕੇ ਰੱਖਿਆ ਹੋ ਸਕਦਾ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੂਰਵਾਲਾ ਸਥਿਤ ਸਾਈਕਲ ਪੈਟਰੋਲ ਪੰਪ ਨੇੜੇ ਰਹਿਣ ਵਾਲੇ ਸਰੋਜ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਕਰੀਬ 12 ਸਾਲਾ ਲੜਕਾ ਸ਼ਿਵਮ ਕੁਮਾਰ 14 ਸਤੰਬਰ ਨੂੰ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲਾ ਗਿਆ। ਪਰਿਵਾਰ ਵੱਲੋਂ ਲੜਕੇ ਦੀ ਕਾਫੀ ਭਾਲ ਕੀਤੀ ਗਈ ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਸ਼ੱਕ ਜ਼ਾਹਰ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਉਸ ਦੇ ਲੜਕੇ ਨੂੰ ਆਪਣੀ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਕਿਤੇ ਲੁਕਾ ਕੇ ਰੱਖਿਆ ਹੋ ਸਕਦਾ ਹੈ।
ਇਸੇ ਤਰ੍ਹਾਂ ਜਗੀਰਪੁਰ ਰੋਡ ਸਥਿਤ ਅਮਰਜੀਤ ਕਲੋਨੀ ਵਿੱਚ ਰਹਿਣ ਵਾਲੇ ਸ਼ਿਵ ਪ੍ਰਕਾਸ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸ ਦਾ ਕਰੀਬ 12 ਸਾਲਾ ਲੜਕਾ ਸੱਤਿਅਮ ਕੁਮਾਰ 16 ਸਤੰਬਰ ਨੂੰ ਘਰੋਂ ਬਿਨਾਂ ਦੱਸੇ ਚਲਾ ਗਿਆ। ਪਰਿਵਾਰ ਨੇ ਆਪਣੇ ਪੱਧਰ ’ਤੇ ਲੜਕੇ ਦੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਸ਼ਿਵ ਪ੍ਰਕਾਸ਼ ਨੇ ਦੱਸਿਆ ਕਿ ਉਸਨੇ ਆਪਣੇ ਰਿਸ਼ਤੇਦਾਰਾਂ ਅਤੇ ਲੜਕੇ ਦੇ ਦੋਸਤਾਂ ਕੋਲੋਂ ਵੀ ਪੁੱਛਗਿਛ ਕੀਤੀ ਪਰ ਉਸ ਸਬੰਧੀ ਕੋਈ ਵੀ ਜਾਣਕਾਰੀ ਨਾ ਮਿਲ ਸਕੀ। ਪਰਿਵਾਰ ਕਈ ਦਿਨਾਂ ਤੱਕ ਲੜਕੇ ਦੀ ਤਲਾਸ਼ ਕਰਦਾ ਰਿਹਾ।
ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਸ਼ੱਕ ਜਾਹਿਰ ਕੀਤਾ ਕਿ ਉਹਨਾਂ ਨੂੰ ਇੰਜ ਜਾਪਦਾ ਹੈ ਕਿ ਲੜਕੇ ਨੂੰ ਕਿਸੇ ਬਦਮਾਸ਼ ਨੇ ਆਪਣੀ ਨਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਇਹਨਾਂ ਦੋਵਾਂ ਮਾਮਲਿਆਂ ਵਿੱਚ ਥਾਣਾ ਮਿਹਰਬਾਨ ਅਤੇ ਥਾਣਾ ਟਿੱਬਾ ਦੀ ਪੁਲਿਸ ਨੇ ਅਣਪਛਾਤੇ ਬਦਮਾਸ਼ਾਂ ਦੇ ਖਿਲਾਫ ਮੁਕਦਮੇ ਦਰਜ ਕਰ ਲਏ ਹਨ। ਪੁਲਿਸ ਦਾ ਕਹਿਣਾ ਹੈ ਕਿ ਬੱਚਿਆਂ ਦੇ ਘਰ ਦੇ ਲਾਗੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਕੇ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦੇ ਮੁਤਾਬਿਕ ਇਨ੍ਹਾਂ ਗੰਭੀਰ ਮਾਮਲਿਆ ਵਿੱਚ ਜਲਦੀ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।