ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਸਮੇਤ ਭਗਤ ਸਿੰਘ ਕਲੋਨੀ ਦੇ ਵਾਸੀ ਅਮਰਨਾਥ ਨੂੰ ਗ੍ਰਿਫਤਾਰ ਕੀਤਾ। ਇੱਕ ਹੋਰ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਸਮੇਤ ਵਿਸ਼ਵਕਰਮਾ ਨਗਰ ਦੇ ਵਾਸੀ ਸੁਖਵਿੰਦਰ ਸਿੰਘ ਨੂੰ ਕਾਬੂ ਕੀਤਾ।

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ : ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਅਲੱਗ-ਅਲੱਗ ਇਲਾਕਿਆਂ ਵਿੱਚ ਦਬਿਸ਼ ਦੇ ਕੇ ਨਸ਼ਾ ਵੇਚਣ ਅਤੇ ਨਸ਼ਾ ਕਰਨ ਵਾਲੇ 17 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਕੁੱਲ 123 ਗ੍ਰਾਮ ਹੈਰੋਇਨ, 185 ਨਸ਼ੀਲੀਆਂ ਗੋਲੀਆਂ, 15 ਕਿਲੋ ਚੂਰਾ ਪੋਸਤ ਅਤੇ 500 ਗ੍ਰਾਮ ਗਾਂਜਾ ਬਰਾਮਦ ਕਰਕੇ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮੇ ਦਰਜ ਕਰ ਲਏ ਹਨ। ਜਾਣਕਾਰੀ ਮੁਤਾਬਕ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ 70 ਗ੍ਰਾਮ ਹੈਰੋਇਨ ਸਮੇਤ ਵਰਧਮਾਨ ਨਗਰ ਦੇ ਰਹਿਣ ਵਾਲੇ ਸਈਅਦ ਕਮਰ ਨੂੰ ਹਿਰਾਸਤ ਵਿੱਚ ਲਿਆ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਚਿਲਡਰਨ ਪਾਰਕ ਦੇ ਨੇੜੇ ਇਸਲਾਮ ਗੰਜ ਦੇ ਵਾਸੀ ਪਰਮਜੀਤ ਸਿੰਘ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਜੁਨੇਜਾ ਕਾਲੋਨੀ ਦੇ ਰਹਿਣ ਵਾਲੇ ਮਨੀਸ਼ ਵਰਮਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਹੀ ਪੁਲਿਸ ਨੇ ਤਿੰਨ ਗ੍ਰਾਮ ਹੈਰੋਇਨ ਸਮੇਤ ਢੋਲੇਵਾਲ ਦੇ ਰਹਿਣ ਵਾਲੇ ਥਾਪਾ ਨੂੰ ਕਾਬੂ ਕੀਤਾ। ਇੱਕ ਹੋਰ ਮਾਮਲੇ ਵਿੱਚ ਥਾਣਾ ਡੇਹਲੋ ਦੀ ਪੁਲਿਸ ਨੇ 40 ਨਸ਼ੀਲੀਆਂ ਗੋਲੀਆਂ ਸਮੇਤ ਅਮਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨਾਮ ਦੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ। ਥਾਣਾ ਡਾਬਾ ਦੀ ਪੁਲਿਸ ਨੇ ਤਿੰਨ ਗ੍ਰਾਮ ਹੈਰੋਇਨ ਸਮੇਤ ਹਰਕ੍ਰਿਸ਼ਨ ਨਗਰ ਦੇ ਵਾਸੀ ਅਜੇ ਕੁਮਾਰ ਨੂੰ ਗ੍ਰਿਫਤਾਰ ਕੀਤਾ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਸ਼ਾ ਕਰਨ ਦੇ ਮਾਮਲੇ ਵਿੱਚ ਮੁਹੱਲਾ ਗੋਬਿੰਦ ਨਗਰ ਦੇ ਵਾਸੀ ਰਾਜੇਸ਼ ਕੁਮਾਰ ਨੂੰ ਹਿਰਾਸਤ ਵਿੱਚ ਲਿਆ। ਇਸੇ ਤਰ੍ਹਾਂ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਪਿੰਡ ਥਰੀਕੇ ਦੇ ਰਹਿਣ ਵਾਲੇ ਅੰਕਿਤ ਵਰਮਾ ਨੂੰ ਕਾਬੂ ਕੀਤਾ। ਥਾਣਾ ਹੈਬੋਵਾਲ ਦੀ ਪੁਲਿਸ ਨੇ ਸਮਾਰਟ ਕਾਲੋਨੀ ਦੇ ਵਾਸੀ ਵਿਕਾਸ ਕੁਮਾਰ ਨੂੰ ਨਸ਼ਾ ਕਰਦੇ ਸਮੇਂ ਗ੍ਰਿਫਤਾਰ ਕੀਤਾ। ਇੱਕ ਹੋਰ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਵਾਹਰ ਨਗਰ ਕੈਂਪ ਦੇ ਰਹਿਣ ਵਾਲੇ ਨੀਰਜ ਕੁਮਾਰ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਉਹ ਵਿਰਾਮ ਥਾਂ 'ਤੇ ਬੈਠ ਕੇ ਨਸ਼ਾ ਕਰ ਰਿਹਾ ਸੀ। ਦੋ ਗ੍ਰਾਮ ਹੈਰੋਇਨ ਸਮੇਤ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਬਰਨਾਲਾ ਦੇ ਰਹਿਣ ਵਾਲੇ ਹਿਮਾਂਸ਼ੂ ਨੂੰ ਕਾਬੂ ਕੀਤਾ। ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਸਲਾਮਗੰਜ ਦੇ ਵਾਸੀ ਆਸੂ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਹਿਰਾਸਤ ਵਿੱਚ ਲਿਆ। ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਸਮੇਤ ਭਗਤ ਸਿੰਘ ਕਲੋਨੀ ਦੇ ਵਾਸੀ ਅਮਰਨਾਥ ਨੂੰ ਗ੍ਰਿਫਤਾਰ ਕੀਤਾ। ਇੱਕ ਹੋਰ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਸਮੇਤ ਵਿਸ਼ਵਕਰਮਾ ਨਗਰ ਦੇ ਵਾਸੀ ਸੁਖਵਿੰਦਰ ਸਿੰਘ ਨੂੰ ਕਾਬੂ ਕੀਤਾ। ਭੁੱਕੀ ਦੀ ਸਪਲਾਈ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ 15 ਕਿਲੋ ਚੂਰਾ ਪੋਸਤ ਸਮੇਤ ਸ਼ਾਹਕੋਟ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ। ਇਸ ਦੇ ਨਾਲ ਹੀ ਪੁਲਿਸ ਨੇ 25 ਗ੍ਰਾਮ ਹੈਰੋਇਨ ਸਮੇਤ ਫੀਲਡਗੈਨ ਦੇ ਵਾਸੀ ਚਰਨਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਨੇ ਸੰਜੇ ਗਾਂਧੀ ਕਲੋਨੀ ਦੀ ਰਹਿਣ ਵਾਲੀ ਰੇਖਾ ਨੂੰ 500 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ। ਥਾਣਾ ਟਿੱਬਾ ਦੀ ਪੁਲਿਸ ਨੇ ਚਾਰ ਗ੍ਰਾਮ ਹੈਰੋਇਨ ਸਮੇਤ ਅਨੰਦਪੁਰੀ ਨਗਰ ਦੇ ਰਹਿਣ ਵਾਲੇ ਨਵਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ। ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਇਹਨਾਂ ਸਾਰੇ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਲਗਾਤਾਰ ਜਾਰੀ ਰਹੇਗੀ।