ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਫਰਜ਼ੀ ਨਸ਼ਾ ਛੁਡਾਉ ਕੇਂਦਰ 'ਤੇ ਮਾਰਿਆ ਛਾਪਾ, ਭੋਲੇ-ਭਾਲੇ ਲੋਕਾਂ ਨੂੰ ਸ਼ਿਕਾਰ ਬਣਾਉਣ ਵਾਲੇ ਤਿੰਨ ਗ੍ਰਿਫ਼ਤਾਰ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਸ ਗੈਰ-ਕਾਨੂੰਨੀ ਧੰਦੇ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਇਸ ਕਾਰਵਾਈ ਤੋਂ ਬਾਅਦ ਇਲਾਕੇ 'ਚ ਚਰਚਾ ਦਾ ਮਾਹੌਲ ਬਣ ਗਿਆ ਹੈ ਤੇ ਲੋਕ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰ ਰਹੇ ਹਨ।
Publish Date: Wed, 27 May 2026 03:15 PM (IST)
Updated Date: Wed, 27 May 2026 03:23 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਇਲਾਕੇ 'ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕਥਿਤ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਪਿੰਡ ਕੁੱਬੇਵਾਲ ਗੁੱਜਰਾਂ ਹੰਬੜਾ ਰੋਡ 'ਤੇ ਬਣੇ ਇਕ ਸ਼ੈੱਡ ਹਾਲ 'ਚ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਛੁਡਾਉ ਕੇਂਦਰ ਚਲਾਇਆ ਜਾ ਰਿਹਾ ਸੀ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਮੁਲਜ਼ਮ ਹਰਵਿੰਦਰ ਸਿੰਘ ਉਰਫ ਤਨੇਜਾ, ਅਮਨਦੀਪ ਸਿੰਘ ਉਰਫ ਮਨੀ ਤੇ ਦਮਨਪ੍ਰੀਤ ਸਿੰਘ ਆਪਸ 'ਚ ਮਿਲ ਕੇ ਗੈਰ-ਕਾਨੂੰਨੀ ਤੌਰ 'ਤੇ ਨਸ਼ਾ ਛੁਡਾਊ ਕੇਂਦਰ ਚਲਾਉਣ ਦੇ ਨਾਂ 'ਤੇ ਲੋਕਾਂ ਨਾਲ ਧੋਖਾਧੜੀ ਕਰ ਰਹੇ ਹਨ।
ਜਾਣਕਾਰੀ ਤੋਂ ਬਾਅਦ ਏਐਸਆਈ ਮੇਜਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਵਿਅਕਤੀ ਬਿਨਾਂ ਕਾਨੂੰਨੀ ਮਨਜ਼ੂਰੀ ਦੇ ਕੇਂਦਰ ਚਲਾ ਰਹੇ ਸਨ। ਦੋਸ਼ੀਆਂ ਖ਼ਿਲਾਫ਼ ਧਾਰਾ 318(4) ਅਤੇ 61 ਬੀਐਨਐਸ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।