ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਚੰਡੀਗੜ ਰੋਡ ਤੇ ਐਲਆਈਜੀ ਫਲੈਟਾਂ ਵਿੱਚ ਚਲ ਰਹੇ ਜਬਰ ਜਨਾਹ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਤਿੰਨ ਔਰਤਾਂ ਅਤੇ ਇੱਕ ਬ੍ਰੋਕਰ ਸਮੇਤ ਇੱਕ ਗਾਹਕ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਕਾਰੋਬਾਰ ਚਲਾਉਣ ਦਾ ਦੋਸ਼ੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ।

ਐੱਲਆਈਜੀ ਫਲੈਟ ਨੰਬਰ 548 ਵਿੱਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਤੇ ਛਾਪਾਮਾਰੀ ਕਰਦਿਆਂ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਪੰਜ ਔਰਤਾਂ ਮਰਦਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਮੌਕੇ ਤੋਂ ਕਈ ਇਤਰਾਜ਼ਯੋਗ ਵਸਤੂਆਂ ਵੀ ਬਰਾਮਦ ਕੀਤੀਆਂ ਹਨ । ਇਸ ਛਾਪਾਮਾਰੀ ਦੇ ਦੌਰਾਨ ਅੱਡਾ ਸੰਚਾਲਕਾ ਸੰਤੋਸ਼ ਬਾਂਸਲ ਮੌਕੇ ਤੋਂ ਫ਼ਰਾਰ ਹੋ ਗਈ।ਜਾਣਕਾਰੀ ਦਿੰਦਿਆਂ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਸੰਤੋਸ਼ ਬਾਂਸਲ ਨਾਮ ਦੀ ਔਰਤ ਪਿਛਲੇ ਲੰਮੇ ਸਮੇਂ ਤੋਂ ਬਾਹਰੋ ਔਰਤਾਂ ਬੁਲਾ ਕੇ ਜਿਸਮ ਫਿਰੋਸ਼ੀ ਦਾ ਧੰਦਾ ਚਲਾ ਰਹੀ ਹੈ । ਪੁਲਿਸ ਨੂੰ ਪਤਾ ਲੱਗਾ ਕਿ ਇਸ ਵੇਲੇ ਵੀ ਫਲੈਟ ਨੰਬਰ 548 ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ । ਜਾਣਕਾਰੀ ਤੋਂ ਬਾਅਦ ਇੰਸਪੈਕਟਰ ਪ੍ਰਮੋਦ ਕੁਮਾਰ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਛਾਪਾਮਾਰੀ ਕਰਕੇ 3 ਔਰਤਾਂ ਸਣੇ ਈਡਬਲਿਊਐੱਸ ਕਾਲੋਨੀ ਦੇ ਵਾਸੀ ਜਾਨ ਸਿੰਘ ਅਤੇ ਐਲਆਈਜੀ ਫਲੈਟਾਂ ਦੇ ਹੀ ਰਹਿਣ ਵਾਲੇ ਪਾਮਿਲ ਨੂੰ ਗ੍ਰਿਫਤਾਰ ਕੀਤਾ ।ਇਸ ਛਾਪਾਮਾਰੀ ਦੇ ਦੌਰਾਨ ਅੱਡਾ ਸੰਚਾਲਕਾ ਸੰਤੋਸ਼ ਬਾਂਸਲ ਮੌਕੇ ਤੋਂ ਫ਼ਰਾਰ ਹੋ ਗਈ । ਜਾਣਕਾਰੀ ਦਿੰਦਿਆਂ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਇਮੋਰਲ ਟ੍ਰੈਫਿਕਿੰਗ ਅੈਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਸੰਤੋਸ਼ ਬਾਂਸਲ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।

Posted By: Tejinder Thind