‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਪਰਕ ਮੀਟਿੰਗ
ਲੁਧਿਆਣਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਸੰਪਰਕ ਮੀਟਿੰਗ
Publish Date: Tue, 18 Nov 2025 08:49 PM (IST)
Updated Date: Wed, 19 Nov 2025 04:13 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਲੁਧਿਆਣਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਸਰਾਭਾ ਨਗਰ ਇਲਾਕੇ ਵਿੱਚ ਸੰਪਰਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਏਡੀਸੀਪੀ ਕੰਨਵਲਪ੍ਰੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਏਸੀਪੀ ਜਤਿੰਦਰ ਸਿੰਘ ਅਤੇ ਏਸੀਪੀ ਗੁਰਇਕਬਾਲ ਸਿੰਘ ਸਮੇਤ ਤਿੰਨ ਥਾਣਿਆਂ ਦੇ ਪੁਲਿਸ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ੀਲੀ ਦਵਾਈਆਂ ਤੋਂ ਦੂਰ ਰਹਿਣ ਦੇ ਨਾਲ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਨਣ ਲਈ ਪ੍ਰੇਰਿਤ ਕਰਨ ਸੀ। ਸੈਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਥਾਨਕ ਨੌਜਵਾਨਾਂ ਅਤੇ ਨਿਵਾਸੀਆਂ ਨਾਲ ਵਿਸਥਾਰ ਨਾਲ ਗੱਲ ਕੀਤੀ ਅਤੇ ਨਸ਼ਿਆਂ ਦੇ ਖ਼ਿਲਾਫ਼ ਸਮੂਹਕ ਜ਼ਿੰਮੇਵਾਰੀ ਨਿਭਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੇ ਭਾਗੀਦਾਰਾਂ ਨੂੰ ਆਪਣੇ ਇਲਾਕੇ ਵਿੱਚ ਨਸ਼ੇ ਬਾਰੇ ਜਾਗਰੂਕਤਾ ਫੈਲਾਉਣ ਅਤੇ ਕਿਸੇ ਵੀ ਨਸ਼ੇ ਨਾਲ ਸੰਬੰਧਿਤ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰ ਪੁਲਿਸ ਸਵਪਨ ਸ਼ਰਮਾ ਵੱਲੋਂ ਇਹ ਵੀ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਸਿਹਤਮੰਦ, ਨਸ਼ਾ-ਮੁਕਤ ਸਮਾਜ ਦੀ ਨਿਰਮਾਣ ਲਈ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।