ਲੁਧਿਆਣਾ ਪੁਲਿਸ ਨੇ ਨਸ਼ਾ ਸਮਗਲਰ ਤੇ ਕੱਸੀ ਨਕੇਲ
ਲੁਧਿਆਣਾ ਪੁਲਿਸ ਨੇ ਨਸ਼ਾ ਸਮਗਲਰ ਤੇ ਕਸੀ ਨਕੇਲ
Publish Date: Tue, 17 Mar 2026 09:31 PM (IST)
Updated Date: Wed, 18 Mar 2026 04:16 AM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਕਥਿਤ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਲਾਗਾਤਰ ਨਸ਼ਾ ਸਮਗਲਰਾਂ ਤੇ ਨਕੇਸ ਕਸਦੇ ਹੋਏ ਉਨ੍ਹਾਂ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ। ਪਹਿਲੇ ਮਾਮਲੇ ਵਿੱਚ ਥਾਣਾ ਜਮਾਲਪੁਰ ਪੁਲਿਸ ਨੇ ਸਹਾਇਕ ਥਾਣੇਦਾਰ ਕਰਨਜੀਤ ਸਿੰਘ ਦੀ ਅਗਵਾਈ ਵਿੱਚ ਫੌਜੀ ਕਲੋਨੀ ਸ਼ੇਰਪੁਰ ਦੇ ਰਹਿਣ ਵਾਲੇ ਰੰਜਨ ਕੁਮਾਰ ਨਾਮ ਦੇ ਕਥਿਤ ਨਸ਼ਾ ਸਮਗਲਰ ਨੂੰ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਕਰਮਜੀਤ ਸਿੰਘ ਮੁਤਾਬਕ ਸਥਾਨਕ ਤ੍ਰਕੋਣੀ ਪਾਰਕ ਜਮਾਲਪੁਰ ਵਿਖੇ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਗੁਪਤ ਰੂਪ ਨਾਲ ਮਿਲੀ ਜਾਣਕਾਰੀ ਦੇ ਆਧਾਰ ਤੇ ਰੰਜਨ ਕੁਮਾਰ ਨਾਮ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਰੰਜਨ ਕੁਮਾਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਸ਼ੀਤਲਾ ਮਾਤਾ ਮੰਦਰ ਦੇ ਨਜ਼ਦੀਕ ਆਪਣੇ ਕਿਸੇ ਗ੍ਰਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਨੇ ਮੌਕੇ ਤੇ ਰੇਡ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਤੇ ਉਸ ਦੇ ਕਬਜ਼ੇ ਵਿੱਚੋਂ ਸਾਢੇ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ। ਅਜਿਹੇ ਹੀ ਦੂਜੇ ਮਾਮਲੇ ਵਿੱਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਨਸ਼ਾ ਸਮਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮਾਡਲ ਟਾਊਨ ਦੇ ਤਫਤੀਸ਼ੀ ਅਧਿਕਾਰੀ ਰਣਜੀਤ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਮੁਹੱਲਾ ਅੰਬੇਦਕਰ ਨਗਰ ਦਾ ਰਹਿਣ ਵਾਲਾ ਪ੍ਰਭਦੀਪ ਸਿੰਘ ਨਾਮ ਦਾ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਪਾਰਟੀ ਨੇ ਸਬਜ਼ੀ ਮੰਡੀ ਕਰਤਾਰ ਨਗਰ ਵਿਖੇ ਪਾਰਕ ਕੋਲ ਖੜੇ ਮੁਲਜ਼ਮ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ, ਜਦ ਇਹ ਆਪਣੇ ਗ੍ਰਾਹਕ ਦਾ ਇੰਤਜ਼ਾਰ ਕਰ ਰਿਹਾ ਸੀ। ਸ਼ੁਰੂਆਤੀ ਪੜਤਾਲ ਦੌਰਾਨ ਮੁਲਜ਼ਮ ਕੋਲੋਂ ਤਿੰਨ ਗ੍ਰਾਮ ਤੋਂ ਵੀ ਵੱਧ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਕੋਲੋਂ ਵਧੇਰੇ ਪੜਤਾਲ ਮਗਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਰੈਕਟ ਨਾਲ ਜੁੜੇ ਹੋਰ ਮੁਲਜ਼ਮਾਂ ਬਾਰੇ ਅਹਿਮ ਸੁਰਾਗ ਹੱਥ ਲੱਗਣ ਦੀ ਆਸ ਹੈ।