ਲੁਧਿਆਣਾ ਪੁਲਿਸ ਦਾ ਵੱਡਾ ਐਕਸ਼ਨ : ਗੋਲਡੀ ਬਰਾੜ ਦੇ 10 ਗੁਰਗੇ ਗ੍ਰਿਫ਼ਤਾਰ, 2 ਗਲੌਕ ਪਿਸਤੌਲ ਸਮੇਤ 12 ਵਿਦੇਸ਼ੀ ਹਥਿਆਰ ਬਰਾਮਦ
ਪੰਜਾਬ ਦੇ ਡੀਜੀਪੀ (DGP) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਸਫ਼ਲਤਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ, ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਆਸਟ੍ਰੀਅਨ ਗਲੌਕ (Glock) ਪਿਸਤੌਲ ਸਮੇਤ ਕਈ ਹੋਰ ਵਿਦੇਸ਼ੀ ਹਥਿਆਰ ਸ਼ਾਮਲ ਹਨ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ
Publish Date: Sun, 18 Jan 2026 11:59 AM (IST)
Updated Date: Sun, 18 Jan 2026 12:04 PM (IST)
ਜਾਸ, ਲੁਧਿਆਣਾ : ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੁਖ਼ਿਆਤ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਹਥਿਆਰ ਸਪਲਾਈ ਅਤੇ ਜਬਰਨ ਉਗਰਾਹੀ (Extortion) ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਹਫ਼ਤਿਆਂ ਤੱਕ ਚੱਲੀ ਲਗਾਤਾਰ ਕਾਰਵਾਈ ਤੋਂ ਬਾਅਦ ਪੁਲਿਸ ਨੇ 10 ਸ਼ੂਟਰਾਂ ਅਤੇ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 12 ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ (DGP) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਸਫ਼ਲਤਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ, ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਆਸਟ੍ਰੀਅਨ ਗਲੌਕ (Glock) ਪਿਸਤੌਲ ਸਮੇਤ ਕਈ ਹੋਰ ਵਿਦੇਸ਼ੀ ਹਥਿਆਰ ਸ਼ਾਮਲ ਹਨ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ, ਉਗਰਾਹੀ ਅਤੇ ਸੁਪਾਰੀ ਕਿਲਿੰਗ (Contract Killing) ਵਰਗੀਆਂ ਗੰਭੀਰ ਵਾਰਦਾਤਾਂ ਵਿੱਚ ਸ਼ਾਮਲ ਸੀ। ਇਹ ਮਾਡਿਊਲ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ।
16 ਦਿਨਾਂ ਦੀ ਮਿਹਨਤ ਤੋਂ ਬਾਅਦ ਮਿਲੀ ਸਫ਼ਲਤਾ
ਵਿਸ਼ੇਸ਼ ਗੱਲ ਇਹ ਹੈ ਕਿ ਇਸ ਗਿਰੋਹ ਦੇ ਮੈਂਬਰਾਂ ਨੂੰ ਪੁਲਿਸ ਨੇ ਕਰੀਬ 16 ਦਿਨ ਪਹਿਲਾਂ ਕਾਬੂ ਕਰ ਲਿਆ ਸੀ, ਜਿਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਹੁਣ ਵੱਡੀ ਬਰਾਮਦਗੀ ਹੋਈ ਹੈ। ਸਾਰੇ ਮਾਮਲੇ ਦੀ ਕੜੀ ਜੋੜਨ ਤੋਂ ਬਾਅਦ ਡੀਜੀਪੀ ਨੇ ਹੁਣ ਆਪਣੇ 'ਐਕਸ' (Twitter) ਖਾਤੇ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ।
ਪੁਲਿਸ ਦੀ ਕਾਰਵਾਈ
ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ (FIR) ਦਰਜ ਕਰ ਲਈ ਹੈ। ਗਿਰੋਹ ਦੇ ਫ਼ਰਾਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਕਿ ਸੂਬੇ ਵਿੱਚੋਂ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ।