- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੱਕਰ ਤੋਂ ਬਾਅਦ ਸਾਬਰ ਅਲੀ ਟਰੱਕ ਦੇ ਹੇਠਾਂ ਆ ਗਿਆ। ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਮੁਦੱਈ ਦੇ ਬਿਆਨਾਂ ’ਤੇ ਟਰੱਕ ਡਰਾਈਵਰ ਹਰਮਨਪ੍ਰੀਤ ਸਿੰਘ ਖ਼ਿਲਾਫ਼ ਬੀਐੱਨਐੱਸ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ : ਥਰੀਕੇ ਦੇ ਸੂਆ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਇੱਕ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ। ਸਕੂਟਰੀ ’ਤੇ ਕੰਮ ਤੋਂ ਪਰਤ ਰਹੇ ਨੌਜਵਾਨ ਨੂੰ ਪਿੱਛੋਂ ਆਏ ਤੇਜ਼ ਰਫ਼ਤਾਰ ਟਰੱਕ ਨੇ ਆਪਣੀ ਲਪੇਟ ’ਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟਰੀ ਸਵਾਰ ਸਾਬਰ ਅਲੀ ਟਰੱਕ ਦੇ ਥੱਲੇ ਆ ਗਿਆ ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਇਲਾਕੇ ’ਚ ਸੋਗ ਦਾ ਮਾਹੌਲ ਬਣ ਗਿਆ। ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਥਰੀਕੇ ਦੇ ਰਹਿਣ ਵਾਲੇ ਮੁਨਸ਼ੀ ਪੁੱਤਰ ਨਾਜ਼ਰ ਮੁਹੰਮਦ ਨੇ ਦੱਸਿਆ ਕਿ ਉਸ ਦਾ ਪੁੱਤਰ ਸਾਬਰ ਅਲੀ ਇੱਕ ਢਾਬੇ ’ਤੇ ਕੰਮ ਕਰਨ ਵਾਲੇ ਮੁੰਡੇ ਅਰਜਨ ਨਾਲ ਸਕੂਟਰੀ ’ਤੇ ਢਾਬੇ ਤੋਂ ਸੂਆ ਰੋਡ ਵੱਲ ਜਾ ਰਿਹਾ ਸੀ।
ਇਸੇ ਦੌਰਾਨ ਪਿੱਛੋਂ ਆ ਰਹੇ ਮੈਕਸ ਟਰੱਕ ਡਰਾਈਵਰ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਮਾੜੀ ਕੰਬੋਕੇ, ਜ਼ਿਲ੍ਹਾ ਤਰਨਤਾਰਨ ਨੇ ਕਥਿਤ ਤੌਰ ’ਤੇ ਟਰੱਕ ਨੂੰ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਸਕੂਟਰੀ ਨੂੰ ਫੇਟ ਮਾਰ ਦਿੱਤੀ। ਟੱਕਰ ਤੋਂ ਬਾਅਦ ਸਾਬਰ ਅਲੀ ਟਰੱਕ ਦੇ ਹੇਠਾਂ ਆ ਗਿਆ। ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਮੁਦੱਈ ਦੇ ਬਿਆਨਾਂ ’ਤੇ ਟਰੱਕ ਡਰਾਈਵਰ ਹਰਮਨਪ੍ਰੀਤ ਸਿੰਘ ਖ਼ਿਲਾਫ਼ ਬੀਐੱਨਐੱਸ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।