- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ । ਲੁਧਿਆਣਾ ਦੇ ਵਿਸ਼ਵਕਰਮਾ ਕਲੋਨੀ ਇਲਾਕੇ ਵਿੱਚ ਇੱਕ ਮਹਿਲਾ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਚੋਰਾਂ ਨੇ ਰਾਤ ਸਮੇਂ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਹਿਲਾ ਦੇ ਸੁੱਤੇ ਹੋਣ ਦਾ ਫਾਇਦਾ ਚੁੱਕਦਿਆਂ ਚੋਰ ਘਰ ਵਿੱਚ ਦਾਖਲ ਹੋਏ ਅਤੇ ਸੋਨੇ ਦੇ ਗਹਿਣਿਆਂ, ਭਾਰਤੀ ਕਰੰਸੀ ਅਤੇ ਵਿਦੇਸ਼ੀ ਡਾਲਰ ਸਮੇਤ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ।
ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਵਿਸ਼ਵਕਰਮਾ ਕਲੋਨੀ ਦੀ ਰਹਿਣ ਵਾਲੀ 54 ਸਾਲਾ ਮਹਿਲਾ ਨੇ ਦੱਸਿਆ ਕਿ ਉਹ ਘਰ ਵਿੱਚ ਇਕੱਲੀ ਰਹਿੰਦੀ ਹੈ। ਦੇਰ ਰਾਤ ਉਹ ਘਰ ਵਿੱਚ ਸੁੱਤੀ ਹੋਈ ਸੀ। ਇਸ ਦੌਰਾਨ ਅਣਪਛਾਤੇ ਬਦਮਾਸ਼ ਘਰ ਵਿੱਚ ਦਾਖਲ ਹੋ ਗਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
ਸਵੇਰੇ ਜਦੋਂ ਉਸ ਨੇ ਘਰ ਦੀ ਜਾਂਚ ਕੀਤੀ ਤਾਂ ਦੋ ਸੋਨੇ ਦੀਆਂ ਚੇਨਾਂ, ਚਾਰ ਜੋੜੇ ਸੋਨੇ ਦੇ ਟਾਪਸ, ਇੱਕ ਸੋਨੇ ਦੀ ਅੰਗੂਠੀ, ਚਾਰ ਸੋਨੇ ਦੇ ਲਾਕੇਟ, ਇੱਕ ਜੋੜਾ ਸੋਨੇ ਦੇ ਕਾਂਟਿਆਂ ਤੋਂ ਇਲਾਵਾ ਕਰੀਬ ਸਵਾ ਲੱਖ ਰੁਪਏ ਭਾਰਤੀ ਕਰੰਸੀ ਅਤੇ 1000 ਡਾਲਰ/ਪੌਂਡ ਗਾਇਬ ਮਿਲੇ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਹਿਮ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ।