ਮਾਛੀਵਾੜਾ ਪੁਲਿਸ ਨੇ ਸ਼ੱਕੀ ਥਾਵਾਂ ਦੀ ਜਾਂਚ ਕੀਤੀ
ਮਾਛੀਵਾੜਾ ਪੁਲਿਸ ਵਲੋਂ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ
Publish Date: Sat, 20 Dec 2025 09:19 PM (IST)
Updated Date: Sun, 21 Dec 2025 04:13 AM (IST)
ਕਰਮਜੀਤ ਸਿੰਘ ਆਜ਼ਾਦ,ਪੰਜਾਬੀ ਜਾਗਰਣ ਸ੍ਰੀ ਮਾਛੀਵਾੜਾ ਸਾਹਿਬ : ਅੱਜ ਮਾਛੀਵਾੜਾ ਪੁਲਿਸ ਵਲੋਂ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਜ਼ਿਲਾ ਖੰਨਾ ਦੇ ਐੱਸਐੱਸਪੀ ਡਾ. ਜੋਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਪੁਲਿਸ ਟੀਮਾਂ ਵਲੋਂ ਬਲੀਬੇਗ ਬਸਤੀ, ਬੱਸ ਸਟੈਂਡ, ਮੀਟ ਮਾਰਕੀਟ ਤੇ ਹੋਰ ਥਾਵਾਂ ’ਤੇ ਜਾ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਮੁਹਿੰਮ ਚਲਾਈ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਕੁਝ ਸ਼ੱਕੀ ਪੁਰਸ਼ਾਂ ਦੇ ਘਰਾਂ ’ਚ ਵੀ ਤਲਾਸ਼ੀ ਲਈ ਗਈ ਹੈ, ਜਿਨ੍ਹਾਂ ’ਤੇ ਕੋਈ ਅਪਰਾਧਿਕ ਮਾਮਲੇ ਦਰਜ ਹਨ। ਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ ਕਿਸੇ ਕੋਲੋਂ ਕੋਈ ਇਤਰਾਜ਼ਯੋਗ ਨਸ਼ੀਲਾ ਪਦਾਰਥ ਜਾਂ ਹਥਿਆਰ ਨਹੀਂ ਮਿਲਿਆ। ਇਸ ਮੌਕੇ ਉਨ੍ਹਾਂ ਨਾਲ ਕਰਨੈਲ ਸਿੰਘ, ਸੰਜੀਵ ਕੁਮਾਰ, ਅਮਰਜੀਤ ਸਿੰਘ, ਜਰਨੈਲ ਸਿੰਘ, ਹਾਕਮ ਸਿੰਘ (ਸਾਰੇ ਸਹਾਇਕ ਥਾਣੇਦਾਰ), ਮੁਨਸ਼ੀ ਕੁਲਜੀਤ ਸਿੰਘ ਵੀ ਹਾਜ਼ਰ ਸਨ।