v> ਭੁਪਿੰਦਰ ਸਿੰਘ ਬਸਰਾ, ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਮਾਣਹਾਨੀ ਮਾਮਲੇ ਵਿਚ ਅੱਜ ਲੁਧਿਆਣਾ ਦੀ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਪੇਸ਼ ਹੋਏ। ਮਿਲੀ ਜਾਣਕਾਰੀ ਮੁਤਾਬਕ ਮਜੀਠੀਆ ਵੱਲੋਂ ਕੀਤੇ ਮਾਣਹਾਨੀ ਦੇ ਮੁੱਕਦਮੇ ਵਿਚ ਅੱਜ ਦੋਵਾਂ ਆਗੂਆਂ ਨੇ ਪੇਸ਼ ਹੋਣਾ ਸੀ।

ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਦੇ ਵਕੀਲਾਂ ਵਿਚ ਲਗਪਗ ਅੱਧਾ ਘੰਟਾ ਬਹਿਸ ਹੋਈ। ਸੁਣਵਾਈ ਦੀ ਅਗਲੀ ਤਰੀਕ 4 ਮਾਰਚ ਪਾ ਦਿੱਤੀ ਗਈ।

ਮਜੀਠੀਆ ਨੇ ਇਸ ਦੌਰਾਨ ਕਿਹਾ ਕਿ ਸੰਜੇ ਸਿੰਘ ਨੂੰ ਮਾਣਹਾਨੀ ਦੇ ਕੇਸ ਵਿਚ ਸਜ਼ਾ ਹੋਣੀ ਚਾਹੀਦੀ ਹੈ।

ਇਸ ਸਬੰਧ ਵਿਚ ਆਪ ਆਗੂ ਸੰਜੇ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ’ਤੇ ਭਰੋਸਾ ਹੈ। ਜੋ ਫੈਸਲਾ ਅਦਾਲਤ ਵੱਲੋਂ ਕੀਤਾ ਜਾਵੇਗਾ, ਉਨ੍ਹਾਂ ਨੂੰ ਮਨਜ਼ੂਰ ਹੋਵੇਗਾ।

ਦੱਸ ਦੇਈਏ ਕਿ ਇਹ ਮਾਣਹਾਨੀ ਦਾ ਇਹ ਕੇਸ ਲਗਪਗ 4 ਸਾਲ ਪੁਰਾਣਾ ਹੈ।

Posted By: Tejinder Thind