ਮਜੀਠੀਆ ਨੂੰ ਸੁਪਰੀਮ ਕੋਰਟ 'ਚੋਂ ਜ਼ਮਾਨਤ ਮਿਲਣਾ ਸੱਚ ਦੀ ਜਿੱਤ : ਢਿੱਲੋਂ
ਮਜੀਠੀਆ ਨੂੰ ਸੁਪਰੀਮ ਕੋਰਟ 'ਚੋਂ ਜਮਾਨਤ ਮਿਲਣਾ ਸੱਚ ਦੀ ਜਿੱਤ - ਢਿੱਲੋਂ
Publish Date: Mon, 02 Feb 2026 08:04 PM (IST)
Updated Date: Tue, 03 Feb 2026 04:14 AM (IST)

ਸਮਰਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੱਡੂ ਵੰਡ ਕੇ ਮਨਾਈ ਖੁਸ਼ੀ ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ, ਸਮਰਾਲਾ : ਪੰਜਾਬ ਦੀ ਆਮ ਆਦਮੀ ਪਾਰਟੀ ਜੋ ਆਮ ਲੋਕਾਂ ਨੂੰ ਆਪਣੇ ਬਹਿਕਾਵੇ ਵਿੱਚ ਲੈ ਕੇ, ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ 2022 ਵਿੱਚ ਪੰਜਾਬ ਅੰਦਰ ਸਰਕਾਰ ਬਣਾਉਣ ਵਿੱਚ ਸਫਲ ਹੋ ਚੁੱਕੀ ਸੀ, ਅੱਜ ਉਹੀ ਪੰਜਾਬ ਦੇ ਲੋਕ ‘ਆਪ’ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਸੱਤਾ ਦੇ ਨਸ਼ੇ ਵਿੱਚ ਆ ਕੇ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਨੀਅਤ ਨਾਲ ਇਨ੍ਹਾਂ ਦੇ ਆਗੂਆਂ ਉੱਤੇ ਝੂਠੇ ਕੇਸ ਪਾਉਣ ਦੀ ਕਵਾਇਦ ਆਰੰਭ ਕਰ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਅਤੇ ਨਿਧੱੜਕ ਆਗੂ ਬਿਕਰਮਜੀਤ ਸਿੰਘ ਮਜੀਠੀਆਂ ਨੂੰ ਬਦਨਾਮ ਕਰਨ ਦੀ ਮੰਸ਼ਾ ਤਹਿਤ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਝੂਠੇ ਕੇਸ ਪਵਾ ਕੇ ਜੇਲ੍ਹ ਭੇਜ ਦਿੱਤਾ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਅਤੇ ਹਲਕਾ ਇੰਚਾਰਜ ਸਮਰਾਲਾ ਨੇ ਬਿਕਰਮਜੀਤ ਸਿੰਘ ਮਜੀਠੀਆਂ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਜਮਾਨਤ ਮਿਲਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆਂ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਜਮਾਨਤ ਮਿਲਣਾ ਇਹ ਸਾਬਤ ਕਰਦਾ ਹੈ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ, ਮਜੀਠੀਆ ਨੂੰ ਜੇਲ੍ਹ ਵਿੱਚ ਡੱਕ ਕੇ ਰੱਖਣ ਲਈ ਆਮ ਆਦਮੀ ਪਾਰਟੀ ਨੇ ਅੱਡੀ ਚੋਟੀ ਦਾ ਜੋਰ ਲਗਾ ਕੇ ਰੱਖਿਆ, ਹਰ ਤਰ੍ਹਾਂ ਦੇ ਵਸੀਲੇ ਵਰਤੇ, ਪ੍ਰੰਤੂ ਕਾਮਯਾਬ ਨਹੀਂ ਹੋ ਸਕੇ। ਇਸ ਲਈ ਜਿਸ ਦਿਨ ਬਿਕਰਮਜੀਤ ਸਿੰਘ ਮਜੀਠੀਆਂ ਬਾਹਰ ਆ ਗਏ, ਉਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸੱਤਾ ਵਿੱਚ ਰਹਿਣ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਣੀ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦਾ ਭਲਾ ਕੇਵਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ, ਦੂਸਰੀਆਂ ਸਭ ਪਾਰਟੀਆਂ ਪੰਜਾਬ ਨੂੰ ਲੁੱਟਣ ਦੀ ਮੰਸ਼ਾ ਨਾਲ ਸੱਤਾ ਵਿੱਚ ਆਈਆਂ ਅਤੇ ਬੁਰੀ ਤਰ੍ਹਾਂ ਫੇਲ੍ਹ ਹੋ ਕੇ ਗਈਆਂ। ਬਿਕਰਮਜੀਤ ਸਿੰਘ ਮਜੀਠੀਆ ਨੂੰ ਜਮਾਨਤ ਦੀ ਖਬਰ ਨੇ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਭਰ ਦਿੱਤੀ ਹੈ। ਇਸ ਸਬੰਧ ਵਿੱਚ ਅੱਜ ਸਮਰਾਲਾ ਵਿਖੇ ਉਨ੍ਹਾਂ ਦੀ ਜਮਾਨਤ ਦੀ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡੇ ਗਏ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਾਜਿੰਦਰ ਸਿੰਘ ਢਿੱਲੋਂ, ਸੁਰਿੰਦਰਪਾਲ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਜਸਮੇਲ ਸਿੰਘ ਬੌਂਦਲੀ, ਹਰਜਤਿੰਦਰ ਸਿੰਘ ਬਾਜਵਾ, ਜਥੇਦਾਰ ਅਮਰੀਕ ਸਿੰਘ ਹੇੜੀਆਂ, ਪਰਵਿੰਦਰ ਸਿੰਘ ਬੱਲੀ, ਬਹਾਦਰ ਸਿੰਘ ਮਾਣਕੀ, ਬੇਅੰਤ ਸਿੰਘ ਬਲਾਲਾ, ਸੁਰਜੀਤ ਸਿੰਘ ਨੀਲੋਂ, ਏਕਮਜੋਤ ਸਿੰਘ, ਕਮਲ ਸਮਰਾਲਾ, ਕਮਲਜੀਤ ਬੰਗੜ, ਅਵਤਾਰ ਸਿੰਘ ਐੱਮਸੀ., ਮਨੀ ਕੋਲਾ, ਹਰਨੇਕ ਸਿੰਘ, ਜੱਸਾ ਦਿਆਲਪੁਰਾ, ਗੋਲਡੀ ਸਮਸ਼ਪੁਰ, ਕੈਪਟਨ ਹਰਜਿੰਦਰ ਸਿੰਘ, ਜਸਵੀਰ ਸਿੰਘ ਮੱਲ ਮਾਜਰਾ, ਕੁਲਦੀਪ ਸਿੰਘ ਸੰਗਤਪੁਰ, ਹਰਜੋਤ ਸਿੰਘ ਮਾਂਗਟ, ਅਨੰਤਵੀਰ ਸਿੰਘ ਢਿੱਲੋਂ, ਦਲਵੀਰ ਸਿੰਘ ਕੰਗ, ਸੁਰਿੰਦਰ ਸਿੰਘ ਸੇਖੋਂ, ਬਿੱਲੂ ਭੰਗਲਾਂ, ਜਗਜੀਤ ਸਿੰਘ ਬੌਂਦਲੀ, ਲੱਖੀ ਕਲਸੀ, ਸੈਬੀ ਊਰਨਾਂ, ਕੇਸਰ ਸਿੰਘ ਮੁਸ਼ਕਾਬਾਦ, ਸਨੀ ਨੰਬਰਦਾਰ, ਜਗਦੀਪ ਸਿੰਘ ਆਈ. ਟੀ. ਵਿੰਗ, ਅਰਸ਼ ਜੱਸੋਵਾਲ ਆਈ. ਟੀ. ਵਿੰਗ, ਦਲਜੀਤ ਸਿੰਘ ਬੁਲੇਵਾਲ, ਹਰਵਿੰਦਰ ਸਿੰਘ ਸ਼ੇਰੀਆਂ, ਡਾ.ਮਲੂਕ ਸਿੰਘ, ਹਰਵਿੰਦਰ ਸਿੰਘ ਚਕਲੀ ਆਦਲ, ਸੁਖਵਿੰਦਰ ਸਿੰਘ ਢਿੱਲੋਂ ਸਾਬਕਾ ਐਮ. ਸੀ., ਗੁਰਜੀਤ ਸਿੰਘ ਮਿੱਠੇਵਾਲ, ਨਿਰਮਲ ਸਿੰਘ ਮੰਜਾਲੀ ਕਲਾਂ, ਗਗਨ ਮੰਜਾਲੀ ਕਲਾਂ, ਬਿੱਲੂ ਮਾਦਪੁਰ, ਸੁਦਾਗਰ ਸਿੰਘ ਭਗਵਾਨਪੁਰਾ ਆਦਿ ਤੋਂ ਸਮਰਾਲਾ ਹਲਕੇ ਦੇ ਸ਼੍ਰੋਮਣੀ ਅਕਾਲੀ ਦੇ ਵਰਕਰ ਹਾਜ਼ਰ ਸਨ।