
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤਾਂ ਲਈ ਵਰਤੀ ਜਾ ਰਹੀ ਕਾਰ, ਮੋਬਾਈਲ ਫੋਨ, 32 ਬੋਰ ਦਾ ਪਿਸਤੌਲ, 7.65 ਐੱਮਐੱਮ ਦੇ ਦੋ ਜ਼ਿੰਦਾ ਕਾਰਤੂਸ ਅਤੇ ਇਕ ਖੰਜਰ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖਿਲਾਫ ਅਸਲਾ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਪਿਸਤੌਲ ਅਤੇ ਖੰਜਰ ਦੀ ਨੋਕ ’ਤੇ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤਾਂ ਲਈ ਵਰਤੀ ਜਾ ਰਹੀ ਕਾਰ, ਮੋਬਾਈਲ ਫੋਨ, 32 ਬੋਰ ਦਾ ਪਿਸਤੌਲ, 7.65 ਐੱਮਐੱਮ ਦੇ ਦੋ ਜ਼ਿੰਦਾ ਕਾਰਤੂਸ ਅਤੇ ਇਕ ਖੰਜਰ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖਿਲਾਫ ਅਸਲਾ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਂਚ ਅਧਿਕਾਰੀ ਏਐਸਆਈ ਦੀਪ ਚੰਦ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਾਹਨੇਵਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ । ਇਸ ਦੌਰਾਨ ਮੁਖ਼ਬਰ ਖ਼ਾਸ ਤੋਂ ਸੂਚਨਾ ਮਿਲੀ ਕਿ ਮਹਾਦੇਵ ਨਗਰ ਦਾ ਵਾਸੀ ਅਜੀਤ ਸਿੰਘ ਉਰਫ਼ ਭੂਮੀਆ ਉਰਫ਼ ਬੋਹਮੀਆ ਅਤੇ ਗਿਆਸਪੁਰਾ ਦੇ ਗੁਰੂ ਤੇਗ ਬਹਾਦਰ ਨਗਰ ਦਾ ਰਹਿਣ ਵਾਲਾ ਸੰਨੀ ਕੁਮਾਰ ਨਾਜਾਇਜ਼ ਪਿਸਤੌਲ ਅਤੇ ਖੰਜਰ ਦਿਖਾ ਕੇ ਰਾਹਗੀਰਾਂ ਨੂੰ ਲੁੱਟਦੇ ਹਨ ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੁਹੱਲਾ ਪ੍ਰੀਤਮ ਕਾਲੋਨੀ ਦੀ ਖਾਲੀ ਬੇਆਬਾਦ ਪਲਾਟ ਵਾਲੀ ਜਗ੍ਹਾ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਚਿੱਟੇ ਰੰਗ ਦੀ ਬਲੈਰੋ ਕਾਰ ਵਿੱਚ ਬੈਠੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਇਕ ਕਾਰ, ਇਕ ਮੋਬਾਈਲ ਫੋਨ, 32 ਬੋਰ ਦਾ ਪਿਸਤੌਲ, 7.65 ਦੇ ਦੋ ਜ਼ਿੰਦਾ ਕਾਰਤੂਸ ਅਤੇ ਇਕ ਖੰਜਰ ਬਰਾਮਦ ਕੀਤਾ।
ਪੁਲਿਸ ਨੇ ਬਰਾਮਦ ਕੀਤੇ ਹਥਿਆਰਾਂ ਅਤੇ ਹੋਰ ਸਾਮਾਨ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਦੀ ਜਾਂਚ ਹੁਣ ਇਸ ਪੱਖ ਤੋਂ ਵੀ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਹਥਿਆਰਾਂ ਦੇ ਦਮ ’ਤੇ ਕਿਹੜੀਆਂ-ਕਿਹੜੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਉਨ੍ਹਾਂ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।
ਜਾਂਚ ਅਧਿਕਾਰੀ ਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਬੁੱਧਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰੇਗੀ। ਉਨ੍ਹਾਂ ਦੱਸਿਆ ਕਿ ਰਿਮਾਂਡ ਮਿਲਣ ਤੋਂ ਬਾਅਦ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।