- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਰਾਉਂ ਵਿੱਚ ਵਪਾਰੀ ਮਿਲਣੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਟੈਕਸ ਭਰਨ ਵਾਲੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਇੱਕ ਉਮਰ ਤੋਂ ਬਾਅਦ ਪੈਨਸ਼ਨ ਲਗਾਉਣ ਤੇ ਸਟਡੀ ਕੀਤੀ ਜਾਵੇਗੀ

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਉਂ : ਜਗਰਾਉਂ ਵਿੱਚ ਵਪਾਰੀ ਮਿਲਣੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਟੈਕਸ ਭਰਨ ਵਾਲੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਇੱਕ ਉਮਰ ਤੋਂ ਬਾਅਦ ਪੈਨਸ਼ਨ ਲਗਾਉਣ ਤੇ ਸਟਡੀ ਕੀਤੀ ਜਾਵੇਗੀ। ਇੰਗਲੈਂਡ ਵਿੱਚ ਇਸ ਤਰ੍ਹਾਂ ਪੈਨਸ਼ਨ ਦਿੱਤੀ ਜਾਂਦੀ ਹੈ। ਜਿਸ ਤੇ ਪੰਜਾਬ ਵਿੱਚ ਵੀ ਅਕਾਲੀ ਭਾਜਪਾ ਸਰਕਾਰ ਬਣਨ ਤੇ ਅਜਿਹਾ ਕੀਤਾ ਜਾਵੇਗਾ।
ਉਨ੍ਹਾਂ ਇਸ ਦੇ ਨਾਲ ਹੀ ਪੰਜਾਬ ਦੇ ਹਰ ਇੱਕ ਵਪਾਰੀ ਵਰਗ ਨੂੰ ਰਿਆਇਤਾਂ ਅਤੇ ਇਸ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਖਤਮ ਕਰਨ ਦਾ ਵਾਅਦਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਵਪਾਰੀਆਂ ਨੂੰ ਵਪਾਰ ਕਰਨ ਦੀ ਪੂਰੀ ਤਰ੍ਹਾਂ ਖੁੱਲ ਹੋਵੇਗੀ। ਕੋਈ ਇੰਸਪੈਕਟਰ ਕੋਈ ਅਫਸਰ ਉਹਨਾਂ ਦੇ ਵਿਹੜੇ 'ਚ ਨਹੀਂ ਆਵੇਗਾ । ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਛੋਟੇ ਵਪਾਰੀਆਂ ਨੂੰ ਤੰਗ ਕਰਕੇ ਜੀਐਸਟੀ ਵਸੂਲਣ ਦੀ ਥਾਂ ਵੱਡੀ ਇੰਡਸਟਰੀ ਲਗਾਈ ਜਾਵੇਗੀ। ਅੱਜ ਪੰਜਾਬ ਦੇ ਜਿਸ ਤਰ੍ਹਾਂ ਹਾਲਾਤ ਵਿਗੜ ਚੁੱਕੇ ਹਨ ਇੰਡਸਟਰੀ ਬਾਹਰ ਜਾ ਰਹੀ ਹੈ। ਸਭ ਤੋਂ ਪਹਿਲਾਂ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ।