
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਲਕਾ ਲੁਧਿਆਣਾ ਦੱਖਣੀ ’ਚ ਕਾਂਗਰਸ ਨੂੰ ਮਿਲਿਆ ਵੱਡਾ ਬਲ, ਬਸਪਾ ਆਗੂ ਸਤਵਿੰਦਰ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸਤਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਚੀਮਾ ਵੱਲੋਂ ਸਵਾਗਤ ਕੀਤਾ। ਚੀਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰੁਝਾਨ ਮੁੜ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਹੈ ਤੇ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਸਬੰਧੀ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਹਲਕਾ ਲੁਧਿਆਣਾ ਦੱਖਣੀ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਤੇ ਆਗੂਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾ ਰਿਹਾ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਉਪਰੰਤ ਸਤਵਿੰਦਰ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਜਾਵੇਗੀ, ਉਹ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਹ ਭਵਿੱਖੀ ਚੋਣਾਂ ’ਚ ਹਲਕਾ ਲੁਧਿਆਣਾ ਦੱਖਣੀ ਤੋਂ ਕਾਂਗਰਸ ਪਾਰਟੀ ਦੀ ਜਿੱਤ ਲਈ ਪੂਰੀ ਮਿਹਨਤ ਕਰਨਗੇ ਤੇ ਈਸ਼ਵਰਜੋਤ ਚੀਮਾ ਨੂੰ ਵਿਧਾਇਕ ਬਣਾਉਣ ਲਈ ਪਾਰਟੀ ਵਰਕਰਾਂ ਦੇ ਨਾਲ ਮਿਲ ਕੇ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਹਲਕਾ ਲੁਧਿਆਣਾ ਦੱਖਣੀ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਕੌਂਸਲਰ ਸਤਪਾਲ ਲੁਹਾਰਾ, ਭੁਪਿੰਦਰ ਲੋਹਾਰਾ, ਯੂਥ ਕਾਂਗਰਸੀ ਆਗੂ ਰਾਹੁਲ ਡੁਲਗਚ, ਅਨਮੋਲ ਦੱਤ ਆਦਿ ਹਾਜ਼ਰ ਸਨ।