- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊ ਚੰਦਰ ਨਗਰ ਦੀ ਗਲੀ ਨੰਬਰ-2 ਵਿੱਚ ਐਤਵਾਰ ਸ਼ਾਮ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਬਾਈਕ ਸਵਾਰ ਦੋ ਬਦਮਾਸ਼ 12 ਸਾਲਾ ਲੜਕੀ ਤੋਂ ਉਸ ਦੇ 4 ਮਹੀਨੇ ਦੇ ਮਾਮੇ ਦੇ ਪੁੱਤਰ ਨੂੰ ਜ਼ਬਰਦਸਤੀ ਖੋਹ ਲਿਆ । ਕਿਨੈਪਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਮੌਕੇ ਤੋਂ ਫਰਾਰ ਹੋ ਗਏ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਿਊ ਚੰਦਰ ਨਗਰ ਦੀ ਗਲੀ ਨੰਬਰ-2 ਵਿੱਚ ਐਤਵਾਰ ਸ਼ਾਮ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਬਾਈਕ ਸਵਾਰ ਦੋ ਬਦਮਾਸ਼ 12 ਸਾਲਾ ਲੜਕੀ ਤੋਂ ਉਸ ਦੇ 4 ਮਹੀਨੇ ਦੇ ਮਾਮੇ ਦੇ ਪੁੱਤਰ ਨੂੰ ਜ਼ਬਰਦਸਤੀ ਖੋਹ ਲਿਆ । ਕਿਨੈਪਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਮੌਕੇ ਤੋਂ ਫਰਾਰ ਹੋ ਗਏ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਲੜਕੀ ਆਪਣੇ ਛੋਟੇ ਭੈਣ-ਭਰਾਵਾਂ ਅਤੇ ਮਾਸੂਮ ਬੱਚੇ ਨੂੰ ਨਾਲ ਲੈ ਕੇ ਨੇੜਲੀ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਈ ਸੀ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਈ ਟੀਮਾਂ ਬਣਾਈਆਂ ਹਨ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਵਾਰਦਾਤ ਪਿੱਛੇ ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹ ਦਾ ਹੱਥ ਵੀ ਹੋ ਸਕਦਾ ਹੈ।
ਨਿਊ ਚੰਦਰ ਨਗਰ ਵਾਸੀ ਮਜ਼ਦੂਰ ਆਲੋਕ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ 4 ਮਹੀਨੇ ਦਾ ਪੁੱਤਰ ਆਰੀਅਨ ਐਤਵਾਰ ਸ਼ਾਮ ਉਸ ਦੀ 12 ਸਾਲਾ ਭਾਣਜੀ ਨਾਲ ਨੇੜਲੀ ਦੁਕਾਨ ’ਤੇ ਗਿਆ ਸੀ। ਲੜਕੀ ਆਪਣੇ ਛੋਟੇ ਭੈਣ-ਭਰਾਵਾਂ ਨੂੰ ਵੀ ਨਾਲ ਲੈ ਕੇ ਗਈ ਸੀ।
ਲੜਕੀ ਨੇ ਪਰਿਵਾਰ ਨੂੰ ਦੱਸਿਆ ਕਿ ਜਦੋਂ ਉਹ ਦੁਕਾਨ ਵੱਲ ਜਾ ਰਹੀ ਸੀ ਤਾਂ ਬਾਈਕ ’ਤੇ ਸਵਾਰ ਦੋ ਵਿਅਕਤੀ ਉਸ ਕੋਲ ਆਏ। ਉਨ੍ਹਾਂ ਨੇ ਕਿਹਾ ਕਿ ਆਲੋਕ ਆਪਣੇ ਪੁੱਤਰ ਨੂੰ ਬੁਲਾ ਰਿਹਾ ਹੈ ਅਤੇ ਬੱਚੇ ਨੂੰ ਉਨ੍ਹਾਂ ਦੇ ਹਵਾਲੇ ਕਰਨ ਲਈ ਕਿਹਾ। ਲੜਕੀ ਨੇ ਜਦੋਂ ਬੱਚਾ ਦੇਣ ਤੋਂ ਇਨਕਾਰ ਕੀਤਾ ਤਾਂ ਦੋਵਾਂ ਨੇ ਉਸ ਤੋਂ ਮਾਸੂਮ ਨੂੰ ਜ਼ਬਰਦਸਤੀ ਖੋਹ ਲਿਆ ਅਤੇ ਬਾਈਕ ’ਤੇ ਸਵਾਰ ਹੋ ਕੇ ਗਲੀ ਨੰਬਰ-3 ਵੱਲ ਫਰਾਰ ਹੋ ਗਏ। ਲੜਕੀ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਤੇਜ਼ ਤਰਾਰ ਬਦਮਾਸ਼ ਬਹੁਤ ਦੂਰ ਜਾ ਚੁੱਕੇ ਸਨ। ਵਾਰਦਾਤ ਤੋਂ ਤੁਰੰਤ ਬਾਅਦ ਲੜਕੀ ਨੇ ਘਰ ਪਹੁੰਚ ਕੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ, ਜਿਸ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਥਾਣਾ ਹੈਬੋਵਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਬਾਈਕ ਸਵਾਰਾਂ ਦੀ ਪਛਾਣ ਕਰਕੇ ਬੱਚੇ ਨੂੰ ਬਰਾਮਦ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਇਲਾਕੇ ਦੀ ਰੇਕੀ ਕੀਤੀ ਹੋ ਸਕਦੀ ਹੈ। ਪੁਲਿਸ ਨੂੰ ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹ ਦੀ ਸ਼ਮੂਲੀਅਤ ਦਾ ਵੀ ਸ਼ੱਕ ਹੈ।
ਏਡੀਸੀਪੀ ਸਿਟੀ-3 ਧਰਾਵਤ ਸਾਈ ਪ੍ਰਕਾਸ਼ ਨੇ ਦੱਸਿਆ ਕਿ ਬੱਚੇ ਦੀ ਭਾਲ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ। ਥਾਣਾ ਹੈਬੋਵਾਲ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬੱਚੇ ਦੇ ਪਿਤਾ ਆਲੋਕ ਨੇ ਦੱਸਿਆ ਕਿ ਪਰਿਵਾਰ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਸਥਿਤ ਆਪਣੇ ਪਿੰਡ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਉਸ ਦਾ ਮਾਸੂਮ ਪੁੱਤਰ ਅਗਵਾ ਹੋ ਗਿਆ।