ਨਗਰ ਕੌਂਸਲ ਰਾਏਕੋਟ ’ਚ ਵੱਡੀ ਵਾਰਦਾਤ: ਵੋਟਿੰਗ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਜੱਗਾ ਗਿੱਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਾਲਤ ਨਾਜ਼ੁਕ
ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਦੌਰਾਨ ਮਾਹੌਲ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਵੋਟਿੰਗ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਜੱਗਾ ਗਿੱਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦੀ ਗੁੰਡਾਗਰਦੀ ਹੈ।
Publish Date: Tue, 26 May 2026 09:47 AM (IST)
Updated Date: Tue, 26 May 2026 09:50 AM (IST)
ਪੰਜਾਬੀ ਜਾਗਰਣ, ਰਾਏਕੋਟ। ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਦੌਰਾਨ ਮਾਹੌਲ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਵੋਟਿੰਗ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਜੱਗਾ ਗਿੱਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦੀ ਗੁੰਡਾਗਰਦੀ ਹੈ।
ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਰੋਧੀਆਂ ਵੱਲੋਂ ਕਾਂਗਰਸੀ ਉਮੀਦਵਾਰ ਜੱਗਾ ਗਿੱਲ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਇਸ ਖੂਨੀ ਝੜਪ ਅਤੇ ਹਮਲੇ ਦੌਰਾਨ ਜੱਗਾ ਗਿੱਲ ਦੇ ਨਾਲ ਮੌਜੂਦ ਉਨ੍ਹਾਂ ਦਾ ਇੱਕ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।
ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਕਾਂਗਰਸੀ ਉਮੀਦਵਾਰ ਜੱਗਾ ਗਿੱਲ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਤੁਰੰਤ ਲੁਧਿਆਣਾ ਦੇ ਡੀ.ਐੱਮ.ਸੀ. (DMC) ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਚੋਣਾਂ ਵਾਲੇ ਦਿਨ ਹੋਈ ਇਸ ਗੁੰਡਾਗਰਦੀ ਅਤੇ ਹਿੰਸਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਵਾਰਡ ਨੰਬਰ 4 ਦੇ ਨਾਲ-ਨਾਲ ਪੂਰੇ ਰਾਏਕੋਟ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।