ਪੁਲਿਸ ਦੀ ਵੱਡੀ ਕਾਰਵਾਈ: ਹੈਰੋਇਨ ਤੇ ਦੋ ਦੇਸੀ ਪਿਸਤੌਲਾਂ ਸਮੇਤ ਕਥਿਤ ਤਸਕਰ ਕਾਬੂ, ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੈਲਾਸ਼ ਨਗਰ ਇਲਾਕੇ ਵਿੱਚ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਹੈਰੋਇਨ ਦੇ ਨਾਲ-ਨਾਲ ਦੋ ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਇਕੱਠੀ ਬਰਾਮਦਗੀ ਨੇ ਮਾਮਲੇ ਨੂੰ ਗੰਭੀਰ ਬਣਾ ਦਿੱਤਾ ਹੈ। ਮੁਲਜ਼ਮ ਦੀ ਪਛਾਣ ਬਿੱਟੂ ਕੁਮਾਰ ਵਾਸੀ ਕੈਲਾਸ਼ ਨਗਰ ਵਜੋਂ ਹੋਈ ਹੈ।
Publish Date: Thu, 30 Jul 2026 01:14 PM (IST)
Updated Date: Thu, 30 Jul 2026 01:17 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਕੈਲਾਸ਼ ਨਗਰ ਇਲਾਕੇ ਵਿੱਚ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਹੈਰੋਇਨ ਦੇ ਨਾਲ-ਨਾਲ ਦੋ ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਇਕੱਠੀ ਬਰਾਮਦਗੀ ਨੇ ਮਾਮਲੇ ਨੂੰ ਗੰਭੀਰ ਬਣਾ ਦਿੱਤਾ ਹੈ। ਮੁਲਜ਼ਮ ਦੀ ਪਛਾਣ ਬਿੱਟੂ ਕੁਮਾਰ ਵਾਸੀ ਕੈਲਾਸ਼ ਨਗਰ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਗਸ਼ਤ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਬਿੱਟੂ ਕੁਮਾਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਕੋਲ ਗੈਰ-ਕਾਨੂੰਨੀ ਹਥਿਆਰ ਵੀ ਮੌਜੂਦ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕੈਲਾਸ਼ ਨਗਰ ਵਿੱਚ ਮੰਗਾ ਕਿਰਿਆਣਾ ਸਟੋਰ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਹੈਰੋਇਨ, ਦੋ ਦੇਸੀ 32 ਬੋਰ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਤੋਂ ਬਾਅਦ ਥਾਣਾ ਮੋਤੀ ਨਗਰ ਪੁਲਿਸ ਨੇ ਐਨਡੀਪੀਐਸ. ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਮੁਲਜ਼ਮ ਕੋਲ ਬਰਾਮਦ ਹੋਈ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਕਿੱਥੋਂ ਆਏ, ਇਸ ਗੈਰ ਕਾਨੂੰਨੀ ਧੰਦੇ ਧੰਦੇ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ ਅਤੇ ਨਸ਼ਾ ਸਪਲਾਈ ਦੀ ਲੜੀ ਕਿੰਨੀ ਦੂਰ ਤੱਕ ਫੈਲੀ ਹੋਈ ਹੈ।