ਲੁਧਿਆਣਾ 'ਚ ਪੁਲਿਸ ਦਾ ਵੱਡਾ ਐਕਸ਼ਨ! ਪੀਰੂ ਬੰਦਾ ਇਲਾਕਾ ਸੀਲ ਕਰਕੇ ਸ਼ੱਕੀ ਘਰਾਂ 'ਚ ਕੀਤੀ ਛਾਪੇਮਾਰੀ, ਭਾਰੀ ਫੋਰਸ ਤਾਇਨਾਤ
ਤਲਾਸ਼ੀ ਅਭਿਆਨ ਦੌਰਾਨ ਹੁਣ ਤੱਕ ਕਿਸੇ ਦੀ ਗ੍ਰਿਫ਼ਤਾਰੀ, ਬਰਾਮਦਗੀ ਜਾਂ ਹੋਰ ਕਾਰਵਾਈ ਸਬੰਧੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਇਸ ਅਭਿਆਨ ਦੇ ਨਤੀਜਿਆਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
Publish Date: Sat, 24 Oct 2026 09:50 AM (IST)
Updated Date: Sat, 24 Oct 2026 09:53 AM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਪੀਰੂ ਬੰਦਾ ਇਲਾਕੇ ਵਿੱਚ ਅੱਜ ਸਵੇਰੇ ਪੁਲਿਸ ਵੱਲੋਂ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨੇ ਇਲਾਕੇ ਨੂੰ ਸੀਲ ਕਰਕੇ ਵੱਖ-ਵੱਖ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਛਾਪੇਮਾਰੀ ਕੀਤੀ।
ਜਾਣਕਾਰੀ ਅਨੁਸਾਰ, ਇਸ ਅਭਿਆਨ ਦੀ ਅਗਵਾਈ ਐੱਸਪੀ ਸਮੀਰ ਵਰਮਾ ਅਤੇ ਏਸੀਪੀ ਕਿਕਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਵੱਖ-ਵੱਖ ਥਾਣਿਆਂ ਦੇ ਇੰਸਪੈਕਟਰਾਂ ਸਮੇਤ ਭਾਰੀ ਪੁਲਿਸ ਫੋਰਸ ਮੌਜੂਦ ਰਹੀ। ਪੁਲਿਸ ਟੀਮਾਂ ਨੇ ਪੀਰੂ ਬੰਦਾ ਇਲਾਕੇ ਵਿੱਚ ਪਹੁੰਚ ਕੇ ਘੇਰਾਬੰਦੀ ਕੀਤੀ ਅਤੇ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ।
ਅਚਾਨਕ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਅਤੇ ਘਰਾਂ ਵਿੱਚ ਕੀਤੀ ਜਾ ਰਹੀ ਤਲਾਸ਼ੀ ਕਾਰਨ ਇਲਾਕੇ ਵਿੱਚ ਹਲਚਲ ਦਾ ਮਾਹੌਲ ਬਣਿਆ ਰਿਹਾ। ਪੁਲਿਸ ਵੱਲੋਂ ਇਸ ਕਾਰਵਾਈ ਦੌਰਾਨ ਸ਼ੱਕੀ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਾਲਾਂਕਿ, ਇਸ ਤਲਾਸ਼ੀ ਅਭਿਆਨ ਦੌਰਾਨ ਹੁਣ ਤੱਕ ਕਿਸੇ ਦੀ ਗ੍ਰਿਫ਼ਤਾਰੀ, ਬਰਾਮਦਗੀ ਜਾਂ ਹੋਰ ਕਾਰਵਾਈ ਸਬੰਧੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਇਸ ਅਭਿਆਨ ਦੇ ਨਤੀਜਿਆਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।