ਪੁਲਿਸ ਦਾ ਵੱਡਾ ਐਕਸ਼ਨ : ਨਾਕੇ 'ਤੇ ਦੇਸੀ ਪਿਸਤੌਲ ਤੇ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ, ਦੋ ਸਾਥੀ ਫ਼ਰਾਰ
ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਦੇ ਕਬਜ਼ੇ ਚੋ ਨਜਾਇਜ਼ ਅਸਲਾ ਬਰਾਮਦ ਕੀਤਾ ਹੈ ਜਦਕਿ ਮੁਲਜ਼ਮ ਦੇ ਦੋਵੇਂ ਸਾਥੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਦੇ ਅਨੁਸਾਰ ਕਾਬੂ ਕੀਤੇ ਗਏ
Publish Date: Tue, 29 Sep 2026 11:17 AM (IST)
Updated Date: Tue, 29 Sep 2026 11:23 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਦੇ ਕਬਜ਼ੇ ਚੋ ਨਜਾਇਜ਼ ਅਸਲਾ ਬਰਾਮਦ ਕੀਤਾ ਹੈ ਜਦਕਿ ਮੁਲਜ਼ਮ ਦੇ ਦੋਵੇਂ ਸਾਥੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਦੇ ਅਨੁਸਾਰ ਕਾਬੂ ਕੀਤੇ ਗਏ ਨੌਜਵਾਨ ਦੇ ਕੋਲੋਂ 32 ਬੋਰ ਦਾ ਦੇਸੀ ਪਿਸਤੌਲ, ਇਕ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਜਾਣਕਾਰੀ ਦਿੰਦਿਆਂ ਏਐਸਆਈ ਬਚਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ਦੇ ਦੌਰਾਨ ਗੁਰੂ ਗੋਬਿੰਦ ਸਿੰਘ ਨਗਰ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਕਾਲੇ ਰੰਗ ਦੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕਰਨ ’ਤੇ ਦੋ ਨੌਜਵਾਨ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ, ਜਦਕਿ ਯੁਗੇਸ਼ ਰਾਵਤ ਵਾਸੀ ਸਿਮਲਾਪੁਰੀ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਪੁਲਿਸ ਨੇ ਮੁਲਜ਼ਮ ਕੋਲੋਂ 32 ਬੋਰ ਦਾ ਦੇਸੀ ਪਿਸਤੌਲ, ਮੈਗਜ਼ੀਨ ਵਿੱਚ ਪਏ ਤਿੰਨ ਜ਼ਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕਰਕੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਵੱਲੋਂ ਫਰਾਰ ਹੋਏ ਪਿਊਸ਼ ਭੱਲਾ ਅਤੇ ਸੱਚੂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।