ਕੇਂਦਰੀ ਜੇਲ੍ਹ 'ਚ ਵੱਡੀ ਛਾਪੇਮਾਰੀ: ਅਚਾਨਕ ਚੈਕਿੰਗ ਦੌਰਾਨ 9 ਹਵਾਲਾਤੀਆਂ ਕੋਲੋਂ 4 ਮੋਬਾਈਲ ਤੇ 86 ਗ੍ਰਾਮ ਅਫੀਮ ਬਰਾਮਦ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ 9 ਹਵਾਲਾਤੀਆਂ ਕੋਲੋਂ ਵੱਖ-ਵੱਖ ਮਾਰਕਾ ਕੰਪਨੀਆਂ ਦੇ 4 ਮੋਬਾਈਲ ਫੋਨ ਅਤੇ 86 ਗ੍ਰਾਮ ਅਫੀਮ ਸਮੇਤ ਲਿਫਾਫੀਆਂ ਬਰਾਮਦ ਕੀਤੀ ਗਈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਅਤੇ ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।
Publish Date: Mon, 05 Oct 2026 12:11 PM (IST)
Updated Date: Mon, 05 Oct 2026 12:12 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ- ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ 9 ਹਵਾਲਾਤੀਆਂ ਕੋਲੋਂ ਵੱਖ-ਵੱਖ ਮਾਰਕਾ ਕੰਪਨੀਆਂ ਦੇ 4 ਮੋਬਾਈਲ ਫੋਨ ਅਤੇ 86 ਗ੍ਰਾਮ ਅਫੀਮ ਸਮੇਤ ਲਿਫਾਫੀਆਂ ਬਰਾਮਦ ਕੀਤੀ ਗਈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਅਤੇ ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੇਂਦਰੀ ਜੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਅਚਾਨਕ ਚੈਕਿੰਗ ਕੀਤੀ ਗਈ ਸੀ। ਇਸ ਦੌਰਾਨ ਵੱਖ-ਵੱਖ ਬੈਰਕਾਂ ਅਤੇ ਹਵਾਲਾਤੀਆਂ ਦੀ ਤਲਾਸ਼ੀ ਲਈ ਗਈ। ਚੈਕਿੰਗ ਦੌਰਾਨ 9 ਹਵਾਲਾਤੀਆਂ ਕੋਲੋਂ 4 ਮੋਬਾਈਲ ਫੋਨ ਵੱਖ-ਵੱਖ ਮਾਰਕਾ ਅਤੇ 86 ਗ੍ਰਾਮ ਅਫੀਮ ਸਮੇਤ ਲਿਫਾਫੀਆਂ ਬਰਾਮਦ ਕੀਤੀਆਂ ਗਈਆਂ।
ਇਸ ਮਾਮਲੇ ਵਿੱਚ ਪੁਲਿਸ ਨੇ ਹਵਾਲਾਤੀ ਸਤਨਾਮ ਸਿੰਘ ਉਰਫ਼ ਸਾਮਾ, ਮੁਕੇਸ਼ ਕੁਮਾਰ ਉਰਫ਼ ਮੰਨੂ, ਸਾਗਰਦੀਪ ਸਿੰਘ ਉਰਫ਼ ਸੇਠੀ, ਪ੍ਰਦੀਪ ਕੁਮਾਰ, ਲਖਵਿੰਦਰ ਸਿੰਘ, ਸੋਨੂੰ ਚੌਰਸੀਆ, ਅਜੇ ਕੁਮਾਰ ਉਰਫ਼ ਘੋੜਾ, ਮਨਦੀਪ ਸਿੰਘ ਉਰਫ਼ ਪਰਮਜੀਤ ਸਿੰਘ ਅਤੇ ਗੁਰਬਖਸ਼ ਸਿੰਘ ਉਰਫ਼ ਗੋਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ ਮਾਮਲੇ ਵਿੱਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 18, 61 ਅਤੇ 85 ਦੇ ਨਾਲ-ਨਾਲ ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ, 2026 ਦੀਆਂ ਧਾਰਾਵਾਂ 42(2) ਅਤੇ 48(II) ਤਹਿਤ ਕਾਰਵਾਈ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਮਿਲਣ ਤੋਂ ਬਾਅਦ ਜੇਲ੍ਹ ਦੀ ਸੁਰੱਖਿਆ ਅਤੇ ਅੰਦਰੂਨੀ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋਏ ਹਨ।