- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੀਤੇ ਦਿਨੀਂ ਇਲਾਕੇ ਵਿੱਚ ਗਸ਼ਤ ਦੇ ਸਬੰਧ ਵਿੱਚ ਨਿਕਲੀ ਹੋਈ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਮੈਟਰੋ ਸਟੋਰ, ਮੁਹੱਲਾ ਅਜੀਤ ਨਗਰ ਭੱਟੀਆਂ ਨੇੜੇ ਪਹੁੰਚੀ ਤਾਂ ਇੱਕ ਵਿਅਕਤੀ ਉੱਥੇ ਬੈਠ ਕੇ ਨਸ਼ੇ ਦਾ ਸੇਵਨ ਕਰਦਾ ਹੋਇਆ ਦਿਖਾਈ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ।

ਗੌਰਵ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ। ਮਹਾਨਗਰ ਵਿੱਚ ਨਸ਼ੇ ਦੇ ਸੇਵਨ ਖ਼ਿਲਾਫ਼ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਥਾਣਾ ਸਲੇਮ ਟਾਬਰੀ ਅਧੀਨ ਪੈਂਦੀ ਐਲਡੀ ਕੋ ਚੌਕੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਨਸ਼ੇ ਦੇ ਸੇਵਨ ਲਈ ਵਰਤੀਆਂ ਜਾਣ ਵਾਲੀਆਂ ਵਸਤਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੀਤੇ ਦਿਨੀਂ ਇਲਾਕੇ ਵਿੱਚ ਗਸ਼ਤ ਦੇ ਸਬੰਧ ਵਿੱਚ ਨਿਕਲੀ ਹੋਈ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਮੈਟਰੋ ਸਟੋਰ, ਮੁਹੱਲਾ ਅਜੀਤ ਨਗਰ ਭੱਟੀਆਂ ਨੇੜੇ ਪਹੁੰਚੀ ਤਾਂ ਇੱਕ ਵਿਅਕਤੀ ਉੱਥੇ ਬੈਠ ਕੇ ਨਸ਼ੇ ਦਾ ਸੇਵਨ ਕਰਦਾ ਹੋਇਆ ਦਿਖਾਈ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸੋਮਨਾਥ ਪੁੱਤਰ ਰੇਸ਼ਮ ਲਾਲ ਵਾਸੀ ਗਲੀ ਨੰਬਰ-1, ਮੁਹੱਲਾ ਗੁਰੂ ਹਰਿਰਾਏ ਨਗਰ, ਜਲੰਧਰ ਬਾਈਪਾਸ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਸਿਲਵਰ ਪੰਨੀ, ਇੱਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਚੌਕੀ ਇੰਚਾਰਜ ਅਨੁਸਾਰ ਮੁਲਜ਼ਮ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।