ਪੱਤਰ ਪ੍ਰਰੇਰਕ, ਬੀਜਾ : ਬੀਜਾ ਦੇ ਇਕ ਵਿਅਕਤੀ ਨੇ ਮਾਨਸਿਕ ਪ੍ਰਰੇਸ਼ਾਨੀ ਕਾਰਨ ਜ਼ਹਿਰ ਨਿਗਲ ਲਿਆ, ਜਿਸਨੂੰ ਸਿਵਲ ਹਸਪਤਾਲ ਖੰਨਾ ਵਿਖੇ ਭਰਤੀ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਰ ਕੇ ਉਸਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਜਦੋਂ ਉਹ ਠੀਕ ਹੋ ਕੇ ਘਰ ਪਰਤਿਆ ਤਾਂ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮਿ੍ਤਕ ਦੀ ਪਛਾਣ ਜਸਵੀਰ ਸਿੰਘ ਵਾਸੀ ਬੀਜਾ ਵਜੋਂ ਹੋਈ ਹੈ। ਪਿੰਡ ਰਾਹੌਣ 'ਚ ਰਹਿਣ ਵਾਲੇ ਮਿ੍ਤਕ ਦੇ ਸੁਹਰੇ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਸਵੀਰ ਸਿੰਘ ਦੀ ਹਾਲਤ ਅਚਾਨਕ ਵਿਗੜ ਗਈ, ਜਿਸਨੂੰ ਹਸਪਤਾਲ ਲੈ ਕੇ ਗਏ ਪਰ ਉੱਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਕਰਾਰ ਦਿੱਤਾ। ਪੁਲਿਸ ਨੇ ਫਿਲਹਾਲ ਪਰਿਵਾਰ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ।

2ਕੇਐਚਏ-25ਪੀ