ਔਰਤ ਨੂੰ ਬਚਾਅ ਰਹੇ ਵਿਅਕਤੀ ਦੀ ਕੁੱਟਮਾਰ, ਕੇਸ ਦਰਜ
ਮਹਿਲਾਂ ਨੂੰ ਬਚਾਅ ਰਹੇ ਵਿਅਕਤੀ ਦੀ ਕੁੱਟਮਾਰ, ਪੜਤਾਲ ਤੋਂ ਬਾਅਦ ਮੁਕੱਦਮਾ ਦਰਜ
Publish Date: Tue, 13 Jan 2026 07:10 PM (IST)
Updated Date: Wed, 14 Jan 2026 04:10 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਫੌਜੀ ਕਾਲੋਨੀ ’ਚ ਇੱਕ ਔਰਤ ਨੂੰ ਬਚਾਅ ਰਹੇ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ ਗਈ। ਇੰਨਾ ਹੀ ਨਹੀਂ ਹਮਲਾਵਰਾਂ ਨੇ ਉਸ ਦੇ ਦੋਵਾਂ ਮਾਮਿਆਂ ਨੂੰ ਵੀ ਕੁੱਟਿਆ। ਇਸ ਮਾਮਲੇ ’ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸ਼ਕਤੀ ਨਾਂ ਦੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਇਸਲਾਮਗੰਜ ਦੇ ਰਹਿਣ ਵਾਲੇ ਰਿਸ਼ੀਕਾਂਤ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਖਤਮ ਕਰ ਕੇ ਘਰ ਵੱਲ ਆ ਰਿਹਾ ਸੀ। ਇਸੇ ਦੌਰਾਨ ਉਸ ਨੇ ਦੱਸਿਆ ਕਿ ਫੌਜੀ ਕਾਲੋਨੀ ਦੀ ਗਲੀ ਨੰਬਰ ਜ਼ੀਰੋ ਦੇ ਲਾਗੇ ਇੱਕ ਵਿਅਕਤੀ ਇੱਕ ਔਰਤ ਤੇ ਉਸ ਦੇ ਸਾਥੀ ਨੂੰ ਧੱਕੇ ਨਾਲ ਆਪਣੇ ਨਾਲ ਲਿਜਾ ਰਿਹਾ ਸੀ। ਰਿਸ਼ੀ ਨੇ ਜਦ ਉਕਤ ਵਿਅਕਤੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਿਸ਼ੀਕਾਂਤ ਦੀ ਕੁੱਟਮਾਰ ਕਰ ਦਿੱਤੀ। ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੇ ਮਾਮਾ ਨਰਿੰਦਰ ਕੁਮਾਰ ਤੇ ਵਰਿੰਦਰ ਕੁਮਾਰ ਨੂੰ ਵੀ ਬੁਰੀ ਤਰ੍ਹਾਂ ਕੁੱਟਿਆ। ਉਧਰੋਂ ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਸਾਹਿਬ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਕਤੀ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂ ਸ਼ੁਰੂ ਕਰ ਦਿੱਤੀ ਹੈ।