- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਉਸ ਦਾ ਮੋਬਾਈਲ ਫੋਨ ਖੋਹ ਕੇ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਇਲਾਵਾ ਜ਼ਬਰਦਸਤੀ ਬਿੱਲ ਉਤਰਵਾਉਣ ਦਾ ਵੀ ਦੋਸ਼ ਲਗਾਇਆ ਗਿਆ ਹੈ।

ਗੌਰਵ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ। ਬਕਾਇਆ ਬਿੱਲਾਂ ਦੀ ਅਦਾਇਗੀ ਲੈਣ ਗਏ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ, ਉਸ ਨੂੰ ਜ਼ਬਰਦਸਤੀ ਬੰਦੀ ਬਣਾ ਕੇ ਰੱਖਣ ਅਤੇ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ, ਮੁਲਜ਼ਮਾਂ ’ਤੇ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਖੋਹ ਕੇ ਜ਼ਮੀਨ ’ਤੇ ਸੁੱਟਣ ਅਤੇ ਜ਼ਬਰਦਸਤੀ ਬਿੱਲ ਉਤਰਵਾਉਣ ਦੇ ਵੀ ਦੋਸ਼ ਲੱਗੇ ਹਨ। ਥਾਣਾ ਸਲੇਮ ਟਾਬਰੀ ਪੁਲਿਸ ਨੇ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪੰਜ ਨਾਮਜ਼ਦ ਵਿਅਕਤੀਆਂ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਏਐੱਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਜਗਦੀਪ ਸਿੰਘ ਪੁੱਤਰ ਪਿੰਕੀ ਲਾਲ ਵਾਸੀ ਰਾਜੋਵਾਲ, ਲੁਧਿਆਣਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਅਨੁਸਾਰ ਉਹ ਡਿਊਟੀ ਦੌਰਾਨ ਮੈਟਲਰਸ ਚਾਰਜਿਜ਼ ਦੇ ਬਕਾਇਆ ਬਿੱਲ ਲੈਣ ਲਈ ਗਿਆ ਸੀ, ਜਿੱਥੇ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਬਰਦਸਤੀ ਬੰਦੀ ਬਣਾ ਕੇ ਰੱਖਿਆ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਉਸ ਦਾ ਮੋਬਾਈਲ ਫੋਨ ਖੋਹ ਕੇ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਇਲਾਵਾ ਜ਼ਬਰਦਸਤੀ ਬਿੱਲ ਉਤਰਵਾਉਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਏਐੱਸਆਈ ਪਲਵਿੰਦਰ ਸਿੰਘ ਅਨੁਸਾਰ ਪੁਲਿਸ ਨੇ ਜਗਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗੁਰਲਾਲ ਸਿੰਘ ਪੁੱਤਰ ਗੁਰਬੀਰ ਸਿੰਘ ਵਾਸੀ ਚੰਦਰ ਲੋਕ ਕਲੋਨੀ ਰਾਹੋਂ ਰੋਡ, ਬਲਜੀਤ ਸਿੰਘ ਵਿਰਦੀ ਪੁੱਤਰ ਜੋਗਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਢੋਲੇਵਾਲ, ਸਤਵੀਰ ਸਿੰਘ ਰੰਧਾਵਾ ਅਤੇ ਕਪਿਲ ਪੁੱਤਰ ਰਾਕੇਸ਼ ਕੁਮਾਰ, ਦੋਵੇਂ ਵਾਸੀ ਲੁਧਿਆਣਾ, ਸਮੇਤ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।