ਸੁਖਦੇਵ ਸਿੰਘ, ਲੁਧਿਆਣਾ : ਰਾਹੋਂ ਰੋਡ ਸਥਿਤ ਦਸਮਪਿਤਾ ਪਬਲਿਕ ਹਾਈ ਸਕੂਲ ਗੋਲਡਨ ਐਵਨਿਊ ਕਲੋਨੀ ਵਿਖੇ ਮੈਗੋਂ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਪੀਲੇ ਰੰਗ ਦੇ ਪਹਿਰਾਵੇ ਪਹਿਨ ਕੇ ਸ਼ਾਮਲ ਹੋਏ। ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਮੈਗੋਂ ਫਲ ਅਤੇ ਇਸ ਦੇ ਗੁਣਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀ ਆਪਣੇ ਘਰ ਤੋਂ ਪੀਲੇ ਰੰਗ ਦੇ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਕੇ ਲਿਆਏ। ਸਕੂਲ ਪਿ੍ਰੰਸੀਪਲ ਦਰਸ਼ਨ ਕੌਰ ਸੈਣੀ ਅਤੇ ਸਕੂਲ ਦੇ ਡਾਇਰੈਕਟਰ ਰਣਜੀਤ ਸਿੰਘ ਸੈਣੀ ਨੇ ਬੱਚਿਆਂ ਨੂੰ ਸਵੱਛ ਵਾਤਾਵਰਣ ਅਤੇ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪੇ੍ਰਿਤ ਕੀਤਾ।

----