ਘਲੋਟੀ ’ਚ ਕਾਂਗਰਸ ਛੱਡ ਕਈ ਪਰਿਵਾਰ ‘ਆਪ’ ’ਚ ਸ਼ਾਮਲ
ਪਿੰਡ ਘਲੋਟੀ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਕਈ ਪਰਿਵਾਰ ਆਪ ਵਿੱਚ ਹੋਏ ਸ਼ਾਮਲ
Publish Date: Sun, 15 Feb 2026 07:39 PM (IST)
Updated Date: Mon, 16 Feb 2026 04:13 AM (IST)
ਬਲਵਿੰਦਰ ਸਿੰਘ ਮਹਿਮੀ, ਪੰਜਾਬੀ ਜਾਗਰਣ, ਰਾੜਾ ਸਾਹਿਬ : ਪਿੰਡ ਘਲੋਟੀ ਵਿਖੇ ਅੰਮ੍ਰਿਤਪਾਲ ਸਿੰਘ ਪੰਧੇਰ ਦੀ ਅਗਵਾਈ ’ਚ ਹਲਕਾ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਦੀ ਹਾਜ਼ਰੀ ਵਿੱਚ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਦੂਰਅੰਦੇਸ਼ੀ ਸੋਚ ਦੇ ਮਾਲਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਦਿੱਤੀਆਂ ਸੁਵਿਧਾਵਾਂ ਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਬਿਨ੍ਹਾ ਕਿਸੇ ਦਬਾਅ ਦੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦੀ ਬਦੌਲਤ ਘਲੋਟੀ ਤੋਂ ਬੀਬੀ ਚਰਨਜੀਤ ਕੌਰ, ਬੀਬੀ ਅਵਤਾਰ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਰਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਤਰਸੇਮ ਸਿੰਘ ਆਦਿ ਨੇ ਕਾਂਗਰਸ ਪਾਰਟੀ ਨੂੰ ਛੱਡ ਆਪ ਦੇ ਪਰਿਵਾਰ ਵਿੱਚ ਸ਼ਾਮਲ ਹੋਏ। ਜਿਸ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਰ ਵੀ ਵਾਧਾ ਹੋਇਆ ਹੈ, ਸੋ ਇਹ ਭਵਿੱਖ ਲਈ ਸ਼ੁਭ ਸੰਕੇਤ ਹਨ। ਇਸ ਸਮੇਂ ਕਬੱਡੀ ਕੋਚ ਮਾਸਟਰ ਭੁਪਿੰਦਰ ਸਿੰਘ, ਜਗਦੇਵ ਸਿੰਘ ਘੋਲਾ, ਸੋਹਣ ਸਿੰਘ, ਪੰਚ ਗਰੀਬ ਦਾਸ, ਹਰਿੰਦਰ ਸਿੰਘ, ਹਰਬੰਸ ਸਿੰਘ, ਬਲਵੀਰ ਸਿੰਘ, ਬੰਤਾ ਸਿੰਘ, ਬੌਬੀ ਪੰਧੇਰ ਆਦਿ ਹਾਜ਼ਰ ਸਨ।