ਪੱਤਰ ਪ੍ਰੇਰਕ, ਪਾਇਲ : ਵਿਆਹੁਤਾ ਦੀ ਮੌਤ ਤੋਂ ਬਾਅਦ ਪਾਇਲ ਪੁਲਿਸ ਨੇ ਉਸ ਦੇ ਸਹੁਰਾ ਪਰਿਵਾਰ ਨੇ ਚਾਰ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਿ੍ਤਕਾ ਸਤਵੀਰ ਕੌਰ ਦੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਸਤਵੀਰ ਕੌਰ ਦਾ ਸੁਹਰਾ ਪਰਿਵਾਰ ਉਸ ਨੂੰ ਬਹੁਤ ਤੰਗ-ਪਰੇਸ਼ਾਨ ਕਰਦਾ ਸੀ ਜਿਸ ਕਾਰਨ ਉਸ ਦੀ ਭੈਣ 7-8 ਮਹੀਨੇ ਤੋਂ ਮਾਨਸਿਕ ਪਰੇਸ਼ਾਨੀ ਕਾਰਨ ਬਿਮਾਰ ਰਹਿਣ ਲੱਗ ਗਈ। ਸਹੁਰਾ ਪਰਿਵਾਰ ਨੂੰ ਭੈਣ ਦਾ ਇਲਾਜ ਕਰਵਾਉਣ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਸਹੀ ਤਰੀਕੇ ਨਾਲ ਇਲਾਜ ਨਹੀਂ ਕਰਵਾਇਆ। ਉਹ ਆਪਣੀ ਭੈਣ ਨੂੰ ਇੱਥੇ ਲੈ ਆਇਆ ਤੇ ਇਲਾਜ ਸ਼ੁਰੂ ਕੀਤਾ ਪਰ ਉਸ ਦੀ ਪਹਿਲਾਂ ਇਲਾਜ ਨਾ ਕਰਵਾਏ ਜਾਣ ਕਰਕੇ ਮੌਤ ਹੋ ਗਈ। ਪੁਲਿਸ ਨੇ ਦੀਪਇੰਦਰ ਸਿੰਘ, ਮਨਜੀਤ ਸਿੰਘ ਤੇ ਜਸਕਰਨਜੀਤ ਸਿੰਘ ਤੇ ਰਾਜਵਿੰਦਰ ਕੌਰ ਵਾਸੀ ਪਿੰਡ ਜੱਸੋਵਾਲ ਥਾਣਾ ਸਦਰ ਲੁਧਿਆਣਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।