v> ਪੱਤਰ ਪੇ੍ਰਕ, ਮਲੌਦ : ਥਾਣਾ ਮਲੌਦ ਅਧੀਨ ਪੈਂਦੇ ਪਿੰਡ ਬੇਰ ਕਲਾਂ ਦੇ ਨੌਜਵਾਨ ਵਿਆਹੁਤਾ ਜੋੜੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਉਪਰੰਤ ਪਤਨੀ ਹਰਪ੍ਰੀਤ ਕੌਰ ਦੀ ਮੌਤ ਹੋ ਗਈ ਜਦਕਿ ਪਤੀ ਜਗਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਦੋਰਾਹਾ ਦੇ ਨਿੱਜੀ ਹਸਪਤਾਲ ’ਚ ਜੇਰੇ ਇਲਾਜ਼ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਲੜਕੇ ਦੇ ਪਿਤਾ ਦੀ ਕਈ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਲਗਭਗ 4 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਦੋਵਾਂ ਦੀ ਉਮਰ ਲਗਭਗ 26 ਸਾਲ ਦੇ ਕਰੀਬ ਹੈ। ਘਟਨਾ ਦੇ ਸਮੇਂ ਲੜਕੇ ਦੀ ਮਾਤਾ ਘਰੋਂ ਬਾਹਰ ਗਈ ਹੋਈ ਸੀ ਤੇ ਦੋਵੇਂ ਘਰ ਇਕੱਲੇ ਸਨ, ਜਿਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਖੁਦਕਸ਼ੀ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਲੜਕੇ ਦੀ ਹਾਲਤ ’ਚ ਸੁਧਾਰ ਆਉਣ ’ਤੇ ਹੀ ਖੁਦਕਸ਼ੀ ਦੇ ਕਾਰਨਾਂ ਤੋਂ ਪਰਦਾ ਉੱਠ ਸਕਦਾ ਹੈ। ਇਸ ਸਬੰਧੀ ਥਾਣਾ ਮਲੌਦ ਦੇ ਥਾਣੇਦਾਰ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।

Posted By: Jagjit Singh