- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕਾ ਦੀ ਮਾਂ ਸੁਨੇਤ ਦੀ ਰਹਿਣ ਵਾਲੀ ਮਾਇਆ ਦੇਵੀ ਨੇ ਦੱਸਿਆ ਕਿ ਉਸ ਦੀ ਧੀ ਰਜਨੀ ਦਾ ਵਿਆਹ 3 ਦਸੰਬਰ 2022 ਨੂੰ ਮੁਲਜ਼ਮ ਦੀਪਕ ਨਾਲ ਹੋਇਆ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਥਾਣਾ ਹੈਬੋਵਾਲ ਦੇ ਇਲਾਕੇ ਵਿੱਚ ਡੇਢ ਮਹੀਨੇ ਦੀ ਗਰਭਵਤੀ ਵਿਆਹੁਤਾ ਵੱਲੋਂ ਸਹੁਰੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਰਜਨੀ ਵਜੋਂ ਹੋਈ ਹੈ। ਉਸ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਅਤੇ ਸੱਸ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਪਰੇਸ਼ਾਨ ਕਰਦੇ ਸਨ। ਇਸ ਤੋਂ ਇਲਾਵਾ ਗਰਭਪਾਤ ਕਰਵਾਉਣ ਲਈ ਵੀ ਉਸ ’ਤੇ ਦਬਾਅ ਬਣਾਇਆ ਜਾ ਰਿਹਾ ਸੀ।
ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕਾ ਦੀ ਮਾਂ ਸੁਨੇਤ ਦੀ ਰਹਿਣ ਵਾਲੀ ਮਾਇਆ ਦੇਵੀ ਨੇ ਦੱਸਿਆ ਕਿ ਉਸ ਦੀ ਧੀ ਰਜਨੀ ਦਾ ਵਿਆਹ 3 ਦਸੰਬਰ 2022 ਨੂੰ ਮੁਲਜ਼ਮ ਦੀਪਕ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਵੱਲੋਂ ਦਾਜ ਲਿਆਉਣ ਲਈ ਉਸ ਨੂੰ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਜਾਂਦਾ ਰਿਹਾ। ਮਾਂ ਮੁਤਾਬਕ ਇਸ ਵੇਲੇ ਰਜਨੀ ਕਰੀਬ ਡੇਢ ਮਹੀਨੇ ਦੀ ਗਰਭਵਤੀ ਸੀ ਅਤੇ ਉਸ ਦੀ ਸੱਸ ਸੁਸ਼ੀਲਾ ਉਸ ਦਾ ਗਰਭਪਾਤ ਕਰਵਾਉਣਾ ਚਾਹੁੰਦੀ ਸੀ। ਇਸ ਕਾਰਨ ਰਜਨੀ ਕਾਫੀ ਮਾਨਸਿਕ ਅਤੇ ਸਰੀਰਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ।