- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਲਡੀਕੋ ਚੌਕੀ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਮੁਦਈ ਅਸ਼ਿਕ ਕੁਮਾਰ ਪੁੱਤਰ ਅਜੀਤ ਕੁਮਾਰ ਵਾਸੀ ਜੱਸੀਆਂ, ਨਿਊ ਗੁਰਨਾਮ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਪੂਜਾ, ਪੁੱਤਰੀ ਉੱਤਮ, ਘੰਟਾ ਘਰ ਪੁਲ ਦੇ ਹੇਠਾਂ ਕੱਪੜਿਆਂ ਦੀ ਦੁਕਾਨ ਕਰਦੀ ਹੈ। ਬੀਤੇ ਦਿਨੀਂ ਉਹ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਪਰਤੀ।

ਗੌਰਵ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ। ਮਹਾਨਗਰ ਵਿੱਚ ਇੱਕ ਵਿਆਹੁਤਾ ਔਰਤ ਦੇ ਅਚਾਨਕ ਘਰੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘੰਟਾ ਘਰ ਪੁਲ ਦੇ ਹੇਠਾਂ ਕੱਪੜਿਆਂ ਦੀ ਦੁਕਾਨ ਚਲਾਉਣ ਵਾਲੀ ਪੂਜਾ ਬੀਤੇ ਦਿਨੀਂ ਬਿਨਾਂ ਕਿਸੇ ਨੂੰ ਦੱਸੇ ਘਰੋਂ ਕਿਤੇ ਚਲੀ ਗਈ। ਪਰਿਵਾਰ ਵੱਲੋਂ ਕਾਫ਼ੀ ਭਾਲ ਕਰਨ ਦੇ ਬਾਵਜੂਦ ਜਦੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਤਾਂ ਪਤੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਲਡੀਕੋ ਚੌਕੀ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਮੁਦਈ ਅਸ਼ਿਕ ਕੁਮਾਰ ਪੁੱਤਰ ਅਜੀਤ ਕੁਮਾਰ ਵਾਸੀ ਜੱਸੀਆਂ, ਨਿਊ ਗੁਰਨਾਮ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਪੂਜਾ, ਪੁੱਤਰੀ ਉੱਤਮ, ਘੰਟਾ ਘਰ ਪੁਲ ਦੇ ਹੇਠਾਂ ਕੱਪੜਿਆਂ ਦੀ ਦੁਕਾਨ ਕਰਦੀ ਹੈ। ਬੀਤੇ ਦਿਨੀਂ ਉਹ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਪਰਤੀ।
ਮੁਦਈ ਨੇ ਸ਼ੱਕ ਜ਼ਾਹਰ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਮਨੋਰਥ ਦੀ ਪੂਰਤੀ ਲਈ ਉਸ ਦੀ ਪਤਨੀ ਨੂੰ ਲੁਕਾ-ਛਿਪਾ ਕੇ ਰੱਖਿਆ ਹੋ ਸਕਦਾ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਅਸ਼ਿਕ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।